Sunday, December 22, 2024  

ਪੰਜਾਬ

ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ 'ਆਪ' ਵਿੱਚ ਸ਼ਾਮਲ

December 12, 2024

ਲੁਧਿਆਣਾ, 12 ਦਸੰਬਰ

ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 

ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।  ਇਸ ਮੌਕੇ ਸਾਬਕਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕੋਛੜ, ਬਲਜਿੰਦਰ ਸਿੰਘ ਕਾਲੋ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਕਰਾਂਤ ਸ਼ਰਮਾ, ਸਾਬਕਾ ਭਾਜਪਾ ਕੌਂਸਲਰ ਰਣਜੀਤ ਸਿੰਘ ਉੱਭੀ, ਬਲਜਿੰਦਰ ਸਿੰਘ ਕਾਹਲੋ, ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਭਾਮ ਅਤੇ ਭਾਜਪਾ ਆਗੂ ਦਵਿੰਦਰ ਸਿੰਘ ਵਾਲੀਆ, ਸੁਖਵੰਤ ਸਿੰਘ ਉੱਭੀ, ਰਵੀ ਸ਼ਰਮਾ ਨੀਟਾ, ਰਣਵੀਰ ਸਿੰਘ ਉੱਭੀ ਪ੍ਰੀਤ ਗੁਡਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਦੇਵ ਮਾਨ, ਆਪ ਆਗੂ ਡਾ.ਸਨੀ ਆਹਲੂਵਾਲੀਆ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਹਾਜ਼ਰ ਸਨ।

ਅਮਨ ਅਰੋੜਾ ਨੇ ਸਮੂਹ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਰ ਪਾਸੇ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।  ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਣ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ