ਸ੍ਰੀ ਫ਼ਤਹਿਗੜ੍ਹ ਸਾਹਿਬ/13 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਚਲਾਉਣ, ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਅਤੇ ਵਾਹਨਾਂ ਤੇ ਮਿਲਟਰੀ ਰੰਗ ਕਰਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ ਲੋਕ ਗਾਹੇ ਬਗਾਹੇ ਆਪਣੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਇਸ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ।ਜਿਸ ਨਾਲ ਦੁਰਘਟਨਾ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਉਹਨਾਂ ਹੁਕਮ ਦਿੱਤੇ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਅੰਦਰ 11 ਫਰਵਰੀ, 2025 ਤੱਕ ਲਾਗੂ ਰਹਿਣਗੇ।