ਸ੍ਰੀ ਫ਼ਤਹਿਗੜ੍ਹ ਸਾਹਿਬ/12 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਅਜੇ ਵੀ ਜਾਰੀ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਰ "ਸ਼ੁਕਰਵਾਰ ਡੇਂਗੂ ਤੇ ਵਾਰ "ਮੁਹਿੰਮ ਤਹਿਤ ਸੇਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਵੱਲੋਂ ਅੱਜ 1605 ਘਰ ਅਤੇ 32044 ਕੰਟੇਨਰਾਂ ਦਾ ਸਰਵੇ ਕੀਤਾ ਜਿਨਾਂ ਵਿੱਚੋਂ 69 ਘਰਾਂ ਅਤੇ 98 ਕੰਟੇਨਰਾਂ ਕੁੱਲ 167 ਥਾਵਾਂ ਤੇ ਮੱਛਰ ਦਾ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਨਗਰ ਕੌਂਸਲ ਦੇ ਸਹਿਯੋਗ ਨਾਲ ਮੱਛਰ ਦਾ ਲਾਰਵਾ ਮਿਲਣ ਤੇ 07 ਘਰਾਂ ਦੇ ਚਲਾਨ ਕੀਤੇ ਗਏ ਤੇ ਹੁਣ ਤੱਕ ਕੁੱਲ 393 ਘਰਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਅਤੇ 205 ਘਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਾਣੀ ਖੜਨ ਵਾਲੀਆਂ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਸਿਹਤ ਸੁਪਰਵਾਈਜ਼ਰ ਹਰਮਿੰਦਰਪਾਲ , ਸਿਹਤ ਕਰਮਚਾਰੀ ਨਰਪਿੰਦਰ ਸਿੰਘ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਮਨਦੀਪ ਕੌਰ, ਹਰਜੀਤ ਸਿੰਘ, ਨਗਰ ਕੌਂਸਲ ਦੇ ਕਰਮਚਾਰੀ ਬਰਿੰਦਰਪਾਲ ਸਿੰਘ ਅਤੇ ਹਰਮਿੰਦਰ ਸਿੰਘ ਵੀ ਹਾਜਰ ਸਨ