Sunday, December 22, 2024  

ਪੰਜਾਬ

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ

December 14, 2024
 
ਸ੍ਰੀ ਫਤਿਹਗੜ ਸਾਹਿਬ/14 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਨਾ ਕਰਨ ਦੇ ਮਨੋਰਥ ਨਾਲ ਪਿਛਲੇ ਲਗਭਗ 19 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਦਿਨ ਪ੍ਰਤੀ ਦਿਨ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਬਡੂੰਗਰ ਨੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨਾਂ ਵਲੋਂ ਕੇਂਦਰ ਸਰਕਾਰ ਅੱਗੇ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਿੱਚ ਅੱਗੇ ਆਉਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਮਸਲਿਆਂ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੇਸ਼ ਦੇ ਅੰਨਦਾਤਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਬਣਾਉਣ ਲਈ ਲੰਬਾ ਸੰਘਰਸ਼ ਵਿੱਡਿਆ ਗਿਆ ਤੇ ਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਜੋ ਕਿਸਾਨੀ ਸਬੰਧੀ ਤਿੰਨ ਕਾਲੇ ਕਾਨੂੰਨ ਬਣਾਏ ਗਏ ਸਨ ਉਨਾਂ ਨੂੰ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਤੇ ਉਸੇ ਤਰ੍ਹਾਂ ਹੁਣ ਵੀ ਬਿਨਾਂ ਦੇਰ ਕੀਤੇ ਹੋਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਜੋ ਮੰਗਾਂ ਹਨ ਉਨਾਂ ਨੂੰ ਪ੍ਰਵਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ