ਚੰਡੀਗੜ੍ਹ, 16 ਦਸੰਬਰ
ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਅਕਾਲੀ ਦਲ ਨੇ ਦਲੀਲ ਦਿੱਤੀ ਹੈ ਕਿ ਨਿਗਮ ਚੌਣਾ ਦੀ ਨਾਮਜ਼ਦਗੀ ਸਮੇਂ ਨਿਯਮਾਂ ਦੀ ਉਲੰਘਣਾ ਕਰਕੇ ਧੱਕੇਸ਼ਾਹੀ ਕੀਤੀ ਗਈ ਸੀ।
ਉਨ੍ਹਾਂ ਦੋਸ਼ ਲਾਇਆ ਕਿ ਨਾਮਜ਼ਦਗੀਆਂ ਦੌਰਾਨ ਕੋਈ ਵੀ ਵੀਡੀਓਗ੍ਰਾਫੀ ਨਹੀਂ ਕੀਤੀ ਗਈ ਅਤੇ ਕਈ ਲੋਕਾਂ ਦੇ ਕਾਗਜ਼ ਰੱਦ ਕਰਕੇ ਉਨ੍ਹਾਂ ਦੇ ਕਾਗਜ਼ ਜ਼ਬਤ ਕਰ ਲਏ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 18 ਦਸੰਬਰ ਨੂੰ ਹੋਵੇਗੀ