Wednesday, December 18, 2024  

ਪੰਜਾਬ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

December 16, 2024

ਬੁਢਲਾਡਾ, 16 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ।

ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਜਾਂ ਹਸਪਤਾਲਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦਾ ਗਵਾਹ ਹੈ ਅਤੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਮੰਤਵ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਵੀ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੈਡੀਕਲ ਸਿੱਖਿਆ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਮੈਡੀਕਲ ਸਟਾਫ਼ ਖਾਸ ਕਰ ਕੇ ਡਾਕਟਰਾਂ, ਨਰਸਾਂ ਅਤੇ ਸੈਨੇਟਰੀ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੁਢਲਾਡਾ ਦੀ ਮਸ਼ਹੂਰ ਆਈ.ਟੀ.ਆਈ. ਦੀ ਖ਼ਸਤਾ ਹਾਲਤ ਬਾਰੇ ਜਾਣ ਕੇ ਬਹੁਤ ਬੁਰਾ ਲੱਗਿਆ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਇਸ ਸੰਸਥਾ ਕਾਇਆ-ਕਲਪ ਵਾਸਤੇ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਕੋਰਸ ਕਰਵਾਏ ਜਾਣ ਤਾਂ ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਰਾਹ ਖੁੱਲ੍ਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਉਦਯੋਗਿਕ ਘਰਾਣਿਆਂ ਲਈ ਲੋੜ ਅਨੁਸਾਰ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕਰਨ ਵਿੱਚ ਮਦਦ ਮਿਲੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ: ਡਾ. ਰਵਜੋਤ ਗਰੇਵਾਲ

ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ: ਡਾ. ਰਵਜੋਤ ਗਰੇਵਾਲ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ