ਸ੍ਰੀ ਫਤਹਿਗੜ੍ਹ ਸਾਹਿਬ/16 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ 13 ਦਸੰਬਰ ਨੂੰ ਜ਼ਿਲ੍ਹਾ ਰੋਜਗਾਰ ਬਿਊਰੋ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਅਧੀਨ ਆਉਂਦੇ ਇੰਜੀਨੀਅਰਿੰਗ ਕਾਲਜ, ਅਮਲੋਹ ਵਿਖੇ ਕਰੀਅਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਹਰਪ੍ਰੀਤ ਸਿੰਘ ਸਿੱਧੂ ਵੱਲੋ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋਂ ਵੱਲੋਂ ਸਮੇਂ ਸਮੇਂ ਤੇ ਇਹ ਕਰੀਅਰ ਕਾਨਫਰੰਸਾ ਕਰਵਾਈਆ ਜਾਂਦੀਆਂ ਹਨ ਤਾਂ ਜੋ ਸਾਡੇ ਜਿਲ੍ਹੇ ਦੇ ਵਿਦਿਆਰਥੀਆਂ ਦਾ ਸਮੇਂ ਸਿਰ ਸਹੀ ਮਾਰਗ ਦਰਸ਼ਨ ਹੋ ਸਕੇ।ਇਸ ਮੌਕੇ ਕਰੀਅਰ ਕਾਉਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਿਲ ਕਰਨ ਦੇ ਨੁਕਤੇ ਸਾਂਝੇ ਕੀਤੇ ਅਤੇ ਵੱਖ ਵੱਖ ਵਿਭਾਗਾਂ ਦੀਆਂ ਸਵੈ ਰੋਜਗਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੋਕੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਪੂਜਾ ਅਤੇ ਜਿਲ੍ਹਾ ਗਾਇਡੈਂਸ ਕਾਊਸਲਰ (ਸਕੂਲ) ਦੀਪਕ ਕੁਮਾਰ ਨੇ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀਆਂ ਸੁਵਿਧਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।ਦੇਸ਼ ਭਗਤ ਯੂਨੀਵਰਸਿਟੀ ਅਧੀਨ ਇੰਜੀਨੀਅਰਿੰਗ ਕਾਲਜ, ਅਮਲੋਹ, ਦੇ ਡੀਨ-ਕਮ-ਵਾਇਸ ਪ੍ਰਧਾਨ ਹਰਸ਼ ਸਦਾਵਰਤੀ ਨੇ ਜਾਣਕਾਰੀ ਦਿੱਤੀ ਕਿ ਕਰੀਅਰ ਕਾਨਫਰੰਸ ਕਰਵਾਉਣ ਵਿੱਚ ਗੁਰਜੀਤ ਸਿੰਘ ਪੰਧੇਰ, ਐਚਓਡੀ, ਕੰਪਿਊਟਰ ਸਾਇੰਸ ਐਪਲੀਕੇਸ਼ਨ ਦਾ ਵਿਸ਼ੇਸ਼ ਯੋਗਦਾਨ ਹੈ।ਇਸ ਦੇ ਨਾਲ ਹੀ ਉਹਨਾਂ ਨੇ ਰੋਜਗਾਰ ਦਫਤਰ ਦੀ ਪੂਰੀ ਟੀਮ ਦਾ ਤਹਿ ਦਿਲੋ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਹੋ ਜਿਹੇ ਪ੍ਰੋਗਰਾਮ ਕਰਵਾਉਣ ਲਈ ਕਿਹਾ।