Wednesday, December 18, 2024  

ਪੰਜਾਬ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

December 16, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/16 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਸੜਕਾਂ ਤੇ ਗਲੀਆਂ ਵਿੱਚ ਲੱਗੀਆਂ ਪੁਰਾਣੀਆਂ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ. ਲਾਈਟਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਰਵਾਈ।ਸਥਾਨਕ ਖੰਡਾ ਚੌਕ ਵਿਖੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਨੇ ਕਿਹਾ ਕਿ ਇਹ ਪ੍ਰੋਜੈਕਟ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਸੜਕਾਂ ਦੀ ਕਾਇਆ ਕਲਪ ਕਰਨ ਸਮੇਤ ਵੱਖੋ-ਵੱਖ ਪ੍ਰੋਜੈਕਟ ਜੰਗੀ ਪੱਧਰ ਉੱਤੇ ਜਾਰੀ ਹਨ। ਇਸੇ ਲੜੀ ਤਹਿਤ ਲਾਈਟਾਂ ਨੂੰ ਬਦਲਣ ਦਾ ਪ੍ਰੋਜੈਕਟ ਵੀ ਤੇਜ਼ੀ ਨਾਲ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਨਗਰ ਕੌਂਸਲ ਨੂੰ ਬਿਜਲੀ ਦਾ ਬਿੱਲ ਬਹੁਤ ਘੱਟ ਆਵੇਗਾ ਅਤੇ ਪੁਰਾਣੀਆਂ ਲਾਈਟਾਂ ਦੇ ਮੁਕਾਬਲੇ ਇਹਨਾਂ ਲਾਈਟਾਂ ਦੀ ਰੌਸ਼ਨੀ ਵੀ ਕਿਤੇ ਵੱਧ ਹੋਵੇਗੀ।ਹਲਕਾ ਵਿਧਾਇਕ ਨੇ ਕਿਹਾ ਕਿ 25 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ। ਦੇਸ਼-ਵਿਦੇਸ਼ ਤੋਂ ਇੱਥੇ ਪੁੱਜਣ ਵਾਲੀ ਸੰਗਤ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਤਿਆਰੀਆਂ ਦਾ ਉਹ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।ਉਹਨਾਂ ਨੇ ਹਲਕਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕਰਵਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਬਲਵੀਰ ਸਿੰਘ, ਪਵੇਲ ਕੁਮਾਰ ਹਾਂਡਾ, ਗੁਰਪ੍ਰੀਤ ਸਿੰਘ ਭਿੰਡਰ, ਪੀ.ਏ. ਸਤੀਸ਼ ਲਟੌਰ, ਰੋਬਿਨ ਜਲੋਟਾ, ਦਵਿੰਦਰ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ: ਡਾ. ਰਵਜੋਤ ਗਰੇਵਾਲ

ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ: ਡਾ. ਰਵਜੋਤ ਗਰੇਵਾਲ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ