Wednesday, December 18, 2024  

ਪੰਜਾਬ

ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਤੋਂ ਸੰਗਤ ਨੂੰ ਮਿਲਣਗੀਆਂ ਵੱਖ-ਵੱਖ ਸੇਵਾਵਾਂ: ਡਾ. ਰਵਜੋਤ ਗਰੇਵਾਲ

December 17, 2024
ਸ੍ਰੀ ਫ਼ਤਹਿਗੜ੍ਹ ਸਾਹਿਬ/17 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੌਰਾਨ ਬਣਾਈਆਂ ਜਾਣ ਵਾਲੀਆਂ ਆਰਜ਼ੀ ਪਾਰਕਿੰਗ ਤੇ ਆਰਜ਼ੀ ਬੱਸ ਅੱਡਿਆ ਦਾ ਦੌਰਾ ਕਰਨ ਮੌਕੇ ਮਾਡਰਨ ਰਿਜੋਰਟ ਬਸੀ ਪਠਾਣਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ 6 ਪੁਲਿਸ ਸਹਾਇਤਾ ਕੇਂਦਰ ਬਣਾਏ ਜਾਣਗੇ ਜਿਥੋਂ ਸੰਗਤ ਨੂੰ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਸਹੂਲਤ ਵੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨੂੰ ਹਾਈ ਸਪੀਡ ਇੰਟਰਨੈੱਟ ਨਾਲ ਜੋੜਿਆ ਜਾਵੇਗਾ ਤਾਂ ਜੋ ਮੋਬਾਇਲ ਨੈਟਵਰਕ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਆਉਣ ਦੀ ਸੂਰਤ ਵਿੱਚ ਸੰਗਤ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਸਹਾਇਤਾ ਕੇਂਦਰਾਂ ਨੂੰ ਮੁੱਖ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ।ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ ਸ਼ਟਲ ਸੁਵਿਧਾ ਦਿੱਤੀ ਜਾਵੇਗੀ ਜਿਸ ਤਹਿਤ ਮੁਫਤ ਬੱਸਾਂ ਤੇ ਈ.ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ-ਨਾਲ ਪਹਿਲੀ ਵਾਰ ਆਟੋ ਰਿਕਸ਼ਾ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਸੰਗਤ ਨੂੰ ਆਵਾਜਾਈ ਪੱਖੋਂ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਪਹੁੰਚਣ ਵਾਲੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਐਸ.ਪੀ. (ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ ਸਿੰਘ, ਡੀ.ਐਸ.ਪੀ. ਅਮਲੋਹ ਰਾਜ ਕੁਮਾਰ, ਡੀ.ਐਸ.ਪੀ. ਹਰਤੇਸ਼ ਕੌਸ਼ਿਕ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ 'ਚ 'ਰੇਲ ਰੋਕੋ' ਧਰਨੇ ਨਾਲ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਪੰਜਾਬ ਦੇ ਡੀਜੀਪੀ ਨੇ ਪੁਲਿਸ ਸਟੇਸ਼ਨ 'ਤੇ ਹਮਲੇ ਲਈ ਕਾਰਵਾਈ ਦੇ ਹੁਕਮ ਦਿੱਤੇ ਹਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਫਿਰ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਕਿਉਂ ਕਰ ਰਹੀ ਹੈ ਵਿਤਕਰਾ - ਮੀਤ ਹੇਅਰ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਇੰਜੀਨੀਅਰਿੰਗ ਕਾਲਜ ਅਮਲੋਹ ਵਿਖੇ ਕਰਵਾਈ ਕਰੀਅਰ ਕਾਨਫਰੰਸ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ ਵਿਖੇ ਗੋਦਾਮ 'ਚ ਲੇਬਰ ਨੂੰ ਬੰਧਕ ਬਣਾ ਕੇ ਤਾਂਬਾ ਚੋਰੀ ਕਰਕੇ ਭੱਜੇ ਚਾਰ ਵਿਅਕਤੀ ਗ੍ਰਿਫਤਾਰ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨਾਗਾਲੈਂਡ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ, ਸਮਝੌਤੇ 'ਤੇ ਕੀਤੇ ਦਸਤਖਤ