ਸ੍ਰੀ ਫ਼ਤਹਿਗੜ੍ਹ ਸਾਹਿਬ/18 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੀਆਂ ਬਾਰ੍ਹਵੀਂ ਜਮਾਤ ਦੀਆਂ 120 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਪ੍ਰਿੰਸੀਪਲ ਮੋਨਿਕਾ ਨੇ ਕਾਲਜ ਦੇ ਅਧਿਆਪਕਾਂ ਦਾ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਸਬੰਧੀ ਵਡਮੁੱਲੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਉਚੇਰੀ ਵਿੱਦਿਆ ਲਈ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਦੌਰੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਕਾਲਜ ਦੇ ਮੈਨੇਜਮੈਂਟ ਅਤੇ ਕੰਪਿਊਟਰ ਸਾਇੰਸ ਬਲਾਕ, ਕਮਰਸ ਬਲਾਕ, ਸਾਇੰਸ ਬਲਾਕ, ਸੋਸ਼ਲ ਸਾਇੰਸ ਬਲਾਕ, ਲਾਈਫ਼ ਸਾਇੰਸਜ਼ ਬਲਾਕ, ਆਰਟਸ ਬਲਾਕ ਅਤੇ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਵੇਖ ਕੇ ਮਹੱਤਵਪੂਰਨ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਨੇ ਉੱਚ ਵਿੱਦਿਆ ਦੇ ਵਿਕਲਪਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਿੱਥੇ ਫ਼ੌਜ, ਪੰਜਾਬ ਪੁਲੀਸ ਅਤੇ ਸਿਵਲ ਸੇਵਾਵਾਂ ਵਿੱਚ ਭਰਤੀ ਦੀਆਂ ਪ੍ਰੀਖਿਆਵਾਂ ਅਤੇ ਮਾਪਦੰਡਾਂ ਸਬੰਧੀ ਜਾਣਕਾਰੀ ਦਿੱਤੀ, ਉਥੇ ਨਾਲ ਹੀ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲੱਬਧ ਵੱਖ-ਵੱਖ ਕੋਰਸਾਂ ਸਬੰਧੀ ਵੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕਾਲਜ ਦੇ ਅਧਿਆਪਕਾਂ ਪ੍ਰੋ. ਪਰਦੀਪ ਕੌਰ, ਡਾ. ਸਿੰਮੀ ਗੋਇਲ, ਪ੍ਰੋ. ਤਰਨਪ੍ਰੀਤ ਕੌਰ, ਡਾ. ਹਰਸਿਮਰਨ ਸਿੰਘ, ਡਾ. ਰਮਣੀਕ ਕੌਰ, ਡਾ. ਅਵਨੀਤ ਕੌਰ, ਪ੍ਰੋ. ਹਰਗੁਣਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਕਮਲਜੀਤ ਕੌਰ ਸਰਾਓ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਸ਼ਮਨਵੀਰ ਕੌਰ ਅਤੇ ਪ੍ਰੋ. ਨਵਨੀਤ ਕੌਰ ਨੇ ਵਿਦਿਆਰਥਣਾਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ ਮੌਜੂਦ ਵੱਖ-ਵੱਖ ਵਿੱਦਿਅਕ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਕਾਮੱਰਸ ਵਿਭਾਗ ਦੇ ਪ੍ਰੋ. ਹਰਮਨਜੀਵਨਜੋਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਸਕੂਲ ਦੇ ਅਧਿਆਪਕਾਂ ਲੈਚਰਾਰ ਫਿਜ਼ਿਕਸ ਰੁਪਿੰਦਰ ਕੁਮਾਰ, ਲੈਚਰਾਰ ਗਣਿਤ ਧੀਰਜ ਕੁਮਾਰ,ਸ਼ਮੀਨਾ ਸੁਲਤਾਨਾ ਅਤੇ ਮਨਜੀਤ ਕੌਰ ਨੇ ਇਸ ਵਿੱਦਿਅਕ ਦੌਰੇ 'ਤੇ ਤਸੱਲੀ ਪ੍ਰਗਟਾਉਂਦਿਆਂ ਕਾਲਜ ਦੇ ਅਧਿਆਪਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਗਿਆਨ ਭਰਪੂਰ ਦੱਸਿਆ।