Wednesday, December 18, 2024  

ਪੰਜਾਬ

ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾਣ: ਡਾ. ਸੋਨਾ ਥਿੰਦ

December 18, 2024

ਸ੍ਰੀ ਫ਼ਤਹਿਗੜ੍ਹ ਸਾਹਿਬ/18 ਦਸੰਬਰ:

(ਰਵਿੰਦਰ ਸਿੰਘ ਢੀਂਡਸਾ)
 
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਰੋਜ਼ਗਾਰ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੀ ਸਿਖਲਾਈ ਦੇ ਕੇ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੈਂਕ ਸਵੈ ਰੋਜ਼ਗਾਰ ਧੰਦਿਆਂ ਲਈ ਬੇਰੋਜ਼ਗਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣ, ਤਾਂ ਜੋ ਨੌਜਵਾਨ ਪੀੜ੍ਹੀ ਰੋਜ਼ਗਾਰ ਦੇ ਸਮਰੱਥ ਬਣ ਸਕੇ।ਡਿਪਟੀ ਕਮਿਸ਼ਨਰ ਨੇ ਗਵਰਨਿੰਗ ਕੌਂਸਲ ਨਾਲ ਜੁੜੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਬੇਰੋਜ਼ਗਾਰਾਂ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਪ੍ਰੇਰਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਲਈ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਸਬੰਧੀ ਜਾਗਰੂਕ ਵੀ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਫੌਜ, ਪੁਲਿਸ ਜਾਂ ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਹੋਣ ਲਈ ਸੀ-ਪਾਇਟ ਸ਼ਹੀਦਗੜ੍ਹ ਬਸੀ ਪਠਾਣਾਂ ਵਿਖੇ ਸਿਖਲਾਈ ਲੈਣ ਬਾਰੇ ਵੀ ਜਾਗਰੂਕ ਕੀਤਾ ਜਾਵੇ, ਜਿਥੇ ਕਿ ਭਰਤੀ ਹੋਣ ਲਈ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਨੂੰ ਏ.ਆਈ. ਦੇ ਕੋਰਸਾਂ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਨੌਜਵਾਨਾਂ ਨੂੰ ਰੋਜ਼ਗਾਰ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਉਹਨਾਂ ਨੌਜਵਾਨਾਂ ਬਾਰੇ ਵੀ ਦੱਸਿਆ ਜਾਵੇ, ਜਿਨ੍ਹਾਂ ਨੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੇ ਰੋਜ਼ਗਾਰ ਸ਼ੁਰੂ ਕੀਤੇ ਹਨ।ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਦੱਸਿਆ ਕਿ ਬਿਊਰੋ ਦੇ ਅਧਿਕਾਰੀਆਂ ਵੱਲੋਂ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚ ਕਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਧੰਦਿਆਂ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਬੇਰੋਜ਼ਗਾਰ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਰਜਿਸਟ੍ਰੇਸ਼ਨ ਲਈ ਲਿੰਕ www.pgrkam.com ਦੀ ਵਰਤੋਂ ਕਰ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੌਰਾਨ ਕੀਤੇ ਜਾਣਗੇ ਆਵਾਜਾਈ ਦੇ ਬਦਲਵੇਂ ਪ੍ਰਬੰਧ-ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੌਰਾਨ ਕੀਤੇ ਜਾਣਗੇ ਆਵਾਜਾਈ ਦੇ ਬਦਲਵੇਂ ਪ੍ਰਬੰਧ-ਡਿਪਟੀ ਕਮਿਸ਼ਨਰ

ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਿਦਿਆਰਥਣਾਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਿਦਿਆਰਥਣਾਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ - ਭਗਵੰਤ ਮਾਨ

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ - ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ 'ਆਪ' ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ 'ਆਪ' ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ

ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ