Thursday, December 19, 2024  

ਪੰਜਾਬ

ਸ਼ਹੀਦੀ ਸਭਾ ਦੌਰਾਨ ਸਮੂਹ ਅਧਿਕਾਰੀ ਸਮਰਪਣ ਭਾਵਨਾਂ ਨਾਲ ਆਪਣੀ ਡਿਊਟੀ ਨਿਭਾਉਣ: ਡਾ. ਸੋਨਾ ਥਿੰਦ

December 19, 2024
ਸ੍ਰੀ ਫ਼ਤਹਿਗੜ੍ਹ ਸਾਹਿਬ/19 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਮੂਹ ਅਧਿਕਾਰੀ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ ਸੂਚਨਾ ਤੇ ਮੈਡੀਕਲ ਸਹਾਇਤਾ ਕੇਂਦਰਾਂ ਨੂੰ 21 ਦਸੰਬਰ ਤੋਂ ਹੀ ਸ਼ੁਰੂ ਕੀਤਾ ਜਾਵੇ ਅਤੇ ਇਨ੍ਹਾਂ ਕੇਂਦਰਾਂ ਤੇ 21 ਦਸੰਬਰ ਤੋਂ ਹੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸ਼ਹੀਦੀ ਸਭਾ ਦੌਰਾਨ ਲਗਭਗ 4000 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਆਵਾਜਾਈ ਦੇ ਬਦਲਵੇਂ ਪ੍ਰਬੰਧ 21 ਦਸੰਬਰ ਤੋਂ ਹੀ ਲਾਗੂ ਕਰ ਦਿੱਤੇ ਜਾਣਗੇ ਤਾਂ ਜੋ ਸੰਗਤ ਨੂੰ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਜ਼ਿਲ੍ਹਾ ਪੁਲਿਸ ਮੁਖੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹੀਦਾਂ ਦੀ ਧਰਤੀ `ਤੇ ਆਉਣ ਵਾਲੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਨਿਰਵਿਘਨ ਟਰੈਫਿਕ ਵਿਵਸਥਾ ਲਈ ਸ਼ਹਿਰ ਨਿਵਾਸੀ ਆਪਣੇ ਆਧਾਰ ਕਾਰਡ ਵਿਖਾ ਕੇ ਦੋ ਪਹੀਆ ਵਾਹਨਾਂ ਰਾਹੀਂ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ ਜਾ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਐਮਰਜੰਸੀ ਦੀ ਹਾਲਤ ਵਿੱਚ ਕਿਸੇ ਵਿਅਕਤੀ ਨੂੰ ਕੋਈ ਲੋੜ ਪੈਂਦੀ ਹੈ ਤਾਂ ਉਹ ਪੁਲਿਸ ਨਾਕਿਆਂ `ਤੇ ਜਾ ਕੇ ਵਾਇਰਲੈੱਸ ਸੈੱਟਾਂ ਰਾਹੀਂ ਮੁੱਖ ਕੰਟਰੋਲ ਰੂਮ ਰਾਹੀਂ ਆਪਣੀ ਜਰੂਰਤ ਬਾਰੇ ਦੱਸ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਪਟਿਆਲਾ ਤੋਂ ਫ਼ਤਹਿਗੜ੍ਹ ਸਾਹਿਬ ਆਉਣ ਵਾਲੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਜੀ.ਟੀ.ਰੋਡ ਤੋਂ ਭੱਟੀ ਚੌਂਕ ਹੋ ਕੇ ਚਾਰ ਨੰਬਰ ਚੂੰਗੀ ਰਾਹੀਂ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਸਕਦੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਜਾਂਚ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਰਾਜ ਕੁਮਾਰ, ਡੀ.ਐਸ.ਪੀ. (ਹੈ/ਕੁ) ਹਰਿਤੇਸ਼ ਕੌਸ਼ਿਕ, ਡੀ.ਐਸ.ਪੀ. ਖੁਸ਼ਬੀਰ ਸਿੰਘ, ਡੀ.ਐਸ.ਪੀ. ਨਿਖਿਲ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਕੀਤਾ ਗਿਆ ਅਪਮਾਨ : ਵਿਧਾਇਕ ਲਖਬੀਰ ਸਿੰਘ ਰਾਏ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਕੀਤਾ ਗਿਆ ਅਪਮਾਨ : ਵਿਧਾਇਕ ਲਖਬੀਰ ਸਿੰਘ ਰਾਏ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਇਲਾਜ ਲਈ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਲੈਬ ਦੀ ਸਥਾਪਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਇਲਾਜ ਲਈ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਲੈਬ ਦੀ ਸਥਾਪਨਾ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਕਿਸਾਨ ਸੰਘਰਸ਼ ਮੋਰਚੇ ਤੇ ਡਟੇ ਡੱਲੇਵਾਲ ਦੀ ਮਿਜ਼ਾਜ਼ ਪੁਰਸ਼ੀ ਲਈ ਪੁੱਜੇ 

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਕਿਸਾਨ ਸੰਘਰਸ਼ ਮੋਰਚੇ ਤੇ ਡਟੇ ਡੱਲੇਵਾਲ ਦੀ ਮਿਜ਼ਾਜ਼ ਪੁਰਸ਼ੀ ਲਈ ਪੁੱਜੇ 

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਲਗਾਇਆ ਗਿਆ ਭਾਸ਼ਾ ਮੇਲਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਲਗਾਇਆ ਗਿਆ ਭਾਸ਼ਾ ਮੇਲਾ

ਸ਼ਹੀਦੀ ਸਭਾ ਦੌਰਾਨ ਜੀ.ਟੀ.ਰੋਡ ਚਾਵਲਾ ਚੌਂਕ ਤੋਂ ਕਿਸੇ ਵੀ ਵਾਹਨ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ/ਸਰਹਿੰਦ ਲਈ ਐਂਟਰੀ ਨਹੀਂ ਹੋਵੇਗੀ: ਡਾ. ਰਵਜੋਤ ਗਰੇਵਾਲ

ਸ਼ਹੀਦੀ ਸਭਾ ਦੌਰਾਨ ਜੀ.ਟੀ.ਰੋਡ ਚਾਵਲਾ ਚੌਂਕ ਤੋਂ ਕਿਸੇ ਵੀ ਵਾਹਨ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ/ਸਰਹਿੰਦ ਲਈ ਐਂਟਰੀ ਨਹੀਂ ਹੋਵੇਗੀ: ਡਾ. ਰਵਜੋਤ ਗਰੇਵਾਲ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਡਿਪਟੀ ਕਮਿਸ਼ਨਰ