ਸ੍ਰੀ ਫ਼ਤਹਿਗੜ੍ਹ ਸਾਹਿਬ/19 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਭਾਸ਼ਾ ਮੇਲਾ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਭਾਸ਼ਾ ਨੂੰ ਦਰਸਾਉਂਦੇ ਵੱਖ-ਵੱਖ ਮਾਡਲ ਅਤੇ ਚਾਰਟ ਵੀ ਤਿਆਰ ਕੀਤੇ ਗਏ। ਇਸ ਭਾਸ਼ਾ ਮੇਲੇ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਰਵਿੰਦਰ ਸ਼ਰਮਾ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਭਾਸ਼ਾ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਿੰਦਰ ਸਿੰਘ, ਰੁਪਿੰਦਰ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਰਜਨੀ ਗਰਗ, ਸਪਨਾ ਰਾਣੀ ਆਦਿ ਸਟਾਫ ਮੈਂਬਰ ਵੀ ਹਾਜ਼ਰ ਸਨ।