Thursday, December 19, 2024  

ਪੰਜਾਬ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਕਿਸਾਨ ਸੰਘਰਸ਼ ਮੋਰਚੇ ਤੇ ਡਟੇ ਡੱਲੇਵਾਲ ਦੀ ਮਿਜ਼ਾਜ਼ ਪੁਰਸ਼ੀ ਲਈ ਪੁੱਜੇ 

December 19, 2024
ਸ੍ਰੀ ਫਤਿਹਗੜ੍ਹ ਸਾਹਿਬ/19 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਕੇਂਦਰ ਸਰਕਾਰ ਵੱਲੋਂ ਕਿਸਾਨੀ ਦੀਆਂ ਮੰਗਾਂ ਨਾ ਮੰਨੇ ਜਾਣ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਪੰਜਵਾਂ ਤਖਤ ਚਲਦਾ ਵਹੀਰ ਦੀ ਅਗਵਾਈ ਵਿੱਚ ਤਰਨਾ ਦਲ ਮਿਸਲ ਸ਼ਹੀਦਾਂ ਦੇ ਮੁਖੀ ਬਾਬਾ ਜੋਗਾ ਸਿੰਘ ਨੇ ਨਿਹੰਗ ਸਿੰਘ ਫੌਜਾਂ ਨਾਲ ਖਨੌਰੀ ਬਾਰਡਰ ਵਿਖੇ ਉਚੇਚੇ ਤੌਰ ਤੇ ਪੁੱਜ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਉਪਰੋਕਤ ਜਾਣਕਾਰੀ ਬੁੱਢਾ ਦਲ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ਼ ਮੋਰਚੇ ਦੇ ਮੰਚ ਤੋਂ ਆਪਣੇ ਸੰਬੋਧਨ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਕੁਰਾਹੈ ਪੈ ਕੇ ਆਪਣੀ ਹੀ ਜਨਤਾ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਵਾਮ ਵਿਰੋਧੀ ਕਾਨੂੰਨ ਹਮੇਸ਼ਾਂ ਹੀ ਬਦਅਮਨੀ ਵਾਲੇ ਅਤੇ ਦੇਸ਼ ਲਈ ਪਿਛਾਂਹ ਖਿੱਚੂ ਸਾਬਤ ਹੋਏ ਹਨ। ਸਰਕਾਰਾਂ ਦੀਆਂ ਜਬਰੀ ਮਨਮਰਜੀਆਂ ਨਹੀਂ ਚਲ ਸਕਦੀਆਂ। ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਸਰਕਾਰ ਅਜਿਹੇ ਕਾਨੂੰਨ ਨਾ ਘੜੇ ਜਿਨ੍ਹਾਂ ਵਿਰੁੱਧ ਜਨਤਾ ਨੂੰ ਨਾ ਫੁਰਮਾਨੀ ਵਰਗੀਆਂ ਲਹਿਰਾਂ ਖੜੀਆਂ ਕਰਨੀਆਂ ਪੈਣ। ਉਨ੍ਹਾਂ ਸਾਰੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੰਦੋਲਨ ਸਹੀ ਸੇਧ ਵੱਲ ਜਾ ਰਿਹਾ ਹੈ ਅਤੇ ਕਿਸਾਨ ਨੇਤਾਵਾਂ ਦੀ ਦੂਰ ਅੰਦੇਸ਼ੀ ਵਾਲੀ ਵਧੀਆ ਭੂਮਿਕਾ ਹੈ। ਅਜਿਹੇ ਸੰਘਰਸ਼ਾਂ ਵਿਚੋਂ ਚੰਗੀ ਲੀਡਰਸ਼ਿਪ ਦੇ ਆਸਾਰ ਵੀ ਪੈਦਾ ਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਸਲਾਹ ਦਿੱਤੀ ਕਿ ਕੋਈ ਅਜਿਹਾ ਕੰਮ ਨਾ ਕਰੇ ਜਿਸ ਨਾਲ ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਖੋਹਲਣੀਆਂ ਪੈਣ। ਉਨ੍ਹਾਂ ਕਿਸਾਨ ਸੰਘਰਸ਼ ਮੋਰਚਾ ਫੰਡ ਲਈ ਨਕਦ ਰਾਸ਼ੀ, ਫਲ ਅਤੇ ਸੁੱਕੇ ਮੇਵੇ ਭੇਂਟ ਕਰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਸਰਕਾਰਾਂ ਕਿਸਾਨਾਂ ਦੇ ਹੌਸਲਿਆਂ ਦੀ ਪਰਖ ਨਾ ਕਰਨ। ਨਿਹੰਗ ਸਿੰਘ ਦਲ ਪੰਥ ਕਿਸਾਨ ਵਰਗ ਨਾਲ ਡੱਟ ਕੇ ਖੜੇ ਹਨ। ਉਨ੍ਹਾਂ ਡੱਲੇਵਾਲ ਦੀ ਸਿਹਤਯਾਬੀ ਤੇ ਕਿਸਾਨ ਸੰਘਰਸ਼ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ।ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਰਣਜੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਲਛਮਣ ਸਿੰਘ, ਬਾਬਾ ਗੁਰਮੁਖ ਸਿੰਘ, ਬਲਦੇਵ ਸਿੰਘ ਸਿਰਸਾ ਵੀ ਉਨ੍ਹਾਂ ਦੇ ਨਾਲ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਕੀਤਾ ਗਿਆ ਅਪਮਾਨ : ਵਿਧਾਇਕ ਲਖਬੀਰ ਸਿੰਘ ਰਾਏ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਕੀਤਾ ਗਿਆ ਅਪਮਾਨ : ਵਿਧਾਇਕ ਲਖਬੀਰ ਸਿੰਘ ਰਾਏ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਇਲਾਜ ਲਈ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਲੈਬ ਦੀ ਸਥਾਪਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੇ ਇਲਾਜ ਲਈ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਲੈਬ ਦੀ ਸਥਾਪਨਾ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਲਗਾਇਆ ਗਿਆ ਭਾਸ਼ਾ ਮੇਲਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਲਗਾਇਆ ਗਿਆ ਭਾਸ਼ਾ ਮੇਲਾ

ਸ਼ਹੀਦੀ ਸਭਾ ਦੌਰਾਨ ਜੀ.ਟੀ.ਰੋਡ ਚਾਵਲਾ ਚੌਂਕ ਤੋਂ ਕਿਸੇ ਵੀ ਵਾਹਨ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ/ਸਰਹਿੰਦ ਲਈ ਐਂਟਰੀ ਨਹੀਂ ਹੋਵੇਗੀ: ਡਾ. ਰਵਜੋਤ ਗਰੇਵਾਲ

ਸ਼ਹੀਦੀ ਸਭਾ ਦੌਰਾਨ ਜੀ.ਟੀ.ਰੋਡ ਚਾਵਲਾ ਚੌਂਕ ਤੋਂ ਕਿਸੇ ਵੀ ਵਾਹਨ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ/ਸਰਹਿੰਦ ਲਈ ਐਂਟਰੀ ਨਹੀਂ ਹੋਵੇਗੀ: ਡਾ. ਰਵਜੋਤ ਗਰੇਵਾਲ

ਸ਼ਹੀਦੀ ਸਭਾ ਦੌਰਾਨ ਸਮੂਹ ਅਧਿਕਾਰੀ ਸਮਰਪਣ ਭਾਵਨਾਂ ਨਾਲ ਆਪਣੀ ਡਿਊਟੀ ਨਿਭਾਉਣ: ਡਾ. ਸੋਨਾ ਥਿੰਦ

ਸ਼ਹੀਦੀ ਸਭਾ ਦੌਰਾਨ ਸਮੂਹ ਅਧਿਕਾਰੀ ਸਮਰਪਣ ਭਾਵਨਾਂ ਨਾਲ ਆਪਣੀ ਡਿਊਟੀ ਨਿਭਾਉਣ: ਡਾ. ਸੋਨਾ ਥਿੰਦ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ-ਡਿਪਟੀ ਕਮਿਸ਼ਨਰ