Saturday, December 21, 2024  

ਪੰਜਾਬ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

December 20, 2024

ਤਪਾ ਮੰਡੀ 19 ਦਸੰਬਰ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵੱਧ ਰਹੀ ਠੰਢ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਨੇ ਕਿਹਾ ਕਿ ਸੀਤ ਲਹਿਰ ਤੇ ਠੰਢ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਡਵਾਇਜ਼ਰੀ ਅਨੁਸਾਰ ਠੰਢ ਦੇ ਨਾਲ-ਨਾਲ ਸੀਤ ਲਹਿਰ ਸਮੇਂ ਬੱਚਿਆਂ ਤੇ ਖ਼ਾਸ ਤੌਰ ’ਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੀਤ ਲਹਿਰ ਮੌਕੇ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜਿਨਾਂ ਨਾਲ ਸਰੀਰ ਨੂੰ ਗਰਮਾਹਟ ਵੀ ਮਿਲੇ ਤੇ ਹਵਾ ਵੀ ਆਰ-ਪਾਰ ਨਾ ਹੋਵੇ ਤੇ ਕੋਸ਼ਿਸ਼ ਕੀਤੀ ਜਾਵੇ ਕਿ ਕੱਪੜੇ ਘੱਟੋ ਘੱਟ ਤਿੰਨ ਤੋਂ ਚਾਰ ਪਰਤਾਂ ਵਿੱਚ ਜ਼ਰੂਰ ਹੋਣ। ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਜਾਵੇ ਕਿ ਲੋੜ ਪੈਣ ’ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਉਨਾਂ ਕਿਹਾ ਕਿ ਗਰਮ ਜਾਂ ਕੋਸਾ ਪਾਣੀ ਹੀ ਪੀਤਾ ਜਾਵੇ ਤੇ ਠੰਢੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਅਲੱਗ-ਅਲੱਗ ਉਂਗਲਾਂ ਵਾਲੇ ਦਸਤਾਨੇ ਦੀ ਜਗ੍ਹਾ ਅਜਿਹੇ ਦਸਤਾਨੇ ਪਹਿਨੇ ਜਾਣ ਜਿਨਾਂ ਦੇ ਅੰਦਰ ਸਾਰੀਆਂ ਉਂਗਲਾਂ ਇਕੱਠੀਆਂ ਰਹਿਣ, ਕਿਉਂਕਿ ਉਂਗਲਾਂ ਸਰੀਰ ਦੀ ਗਰਮਾਹਟ ਨੂੰ ਸਾਂਝਾ ਕਰਦੀਆਂ ਹਨ। ਉਨਾਂ ਕਿਹਾ ਕਿ ਸੀਤ ਲਹਿਰ ਜਾਂ ਠੰਢ ਸਮੇਂ ਸ਼ਰਾਬ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਸਾਡੇ ਸਰੀਰ ਦੇ ਤਾਪਮਾਨ ਨੂੰ ਘਟਾ ਦਿੰਦੀ ਹੈ। ਉਨਾਂ ਕਿਹਾ ਕਿ ਠੰਢ ਲੱਗਣ (ਫ਼ਰੋਸਟਬਾਈਟ) ਦੇ ਚਿੰਨ੍ਹਾਂ ਜਿਵੇਂ, ਹੱਥਾਂ-ਪੈਰਾਂ ਦੀਆਂ ਉਂਗਲਾਂ, ਕੰਨ ਅਤੇ ਨੱਕ ਦਾ ਸੁੰਨ, ਚਿੱਟੇ ਜਾਂ ਪੀਲੇ ਪੈ ਜਾਣ ਦਾ ਖ਼ਾਸ ਖਿਆਲ ਰੱਖਿਆ ਜਾਵੇ ਤੇ ਅਜਿਹਾ ਹੋਣ ’ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰ ਦੀ ਸਲਾਹ ਜਰੂਰ ਲਈ ਜਾਵੇ। ਉਨਾਂ ਕਿਹਾ ਕਿ ਮੌਸਮ ਦੀ ਢੁਕਵੀਂ ਜਾਣਕਾਰੀ ਲਈ ਰੇਡੀਓ, ਟੀ.ਵੀ. ਤੇ ਅਖਬਾਰ ਨੂੰ ਪੜਦੇ ਰਹਿਣਾ ਚਾਹੀਦਾ ਹੈ। ਡਾ. ਇੰਦੂ ਬਾਂਸਲ ਨੇ ਇਹ ਵੀ ਕਿਹਾ ਕਿ ਕੜਾਕੇ ਦੀ ਠੰਢ ਤੋਂ ਰਾਹਤ ਪਾਉਣ ਲਈ ਕਮਰੇ ਵਿੱਚ ਹੀਟਰ ਜਾਂ ਅੰਗੀਠੀ ਚਲਾਉਣ ਸਮੇਂ ਵਧੇਰੇ ਸਾਵਧਾਨੀ ਦੀ ਲੋੜ ਪੈਂਦੀ ਹੈ। ਹੀਟਰ ਜਾਂ ਅੰਗੀਠੀ ਚਲਾਉਂਦੇ ਸਮੇਂ ਕਮਰੇ ਦੀ ਖਿੜਕੀ ਥੋੜੀ ਖੁੱਲੀ ਹੋਣੀ ਚਾਹੀਦੀ ਤਾਂ ਜੋ ਜ਼ਹਿਰੀਲੇ ਧੂੰਏ ਤੋਂ ਬਚਿਆ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ