ਬਠਿੰਡਾ/ਸੰਗਤ ਮੰਡੀ 20 ਦਸੰਬਰ (ਦੀਪਕ ਸ਼ਰਮਾ)
ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਡੇਅਰੀ ਵਿੱਚੋਂ ਮੱਝਾਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਚੋਰੀ ਕੀਤੀ ਗਈ ਮਸ਼ੀਨ ਵੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਯੂੰਸਫ ਮੁਹੰਮਦ ਨੇ ਦੱਸਿਆ ਹੈ ਕਿ ਇਕਬਾਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਚੁੱਘੇ ਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨਾਂ ਦੇ ਹੀ ਪਿੰਡ ਦੇ ਗੁਰਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਅਤੇ ਧਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਉਹਨਾਂ ਦੇ ਡੇਅਰੀ ਫਾਰਮ ਵਿੱਚੋਂ ਪਸ਼ੂਆਂ ਦੇ ਥਣਾਂ ਵਿੱਚੋਂ ਦੁੱਧ ਕੱਢਣ ਵਾਲੀ ਮਸ਼ੀਨ ਚੋਰੀ ਕਰ ਲਈ ਗਈ ਹੈ ਉਹਨਾਂ ਦੱਸਿਆ ਕਿ ਉਕਤ ਜਾਂਚ ਪੜਤਾਲ ਕਰਨ ਤੇ ਦੋਨਾਂ ਹੀ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀ ਕੀਤੀ ਗਈ ਦੁੱਧ ਕੱਢਣ ਵਾਲੀ ਮਸ਼ੀਨ ਵੀ ਬਰਾਮਦ ਕਰ ਲਈ ਗਈ ਹੈ ਅਤੇ ਦੋਨਾਂ ਹੀ ਨੌਜਵਾਨਾਂ ਦੇ ਖਿਲਾਫ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ