Monday, December 30, 2024  

ਪੰਜਾਬ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

December 20, 2024

ਗੁਰਦਾਸਪੁਰ, 20 ਦਸੰਬਰ ( ਅਸ਼ਵਨੀ ) :-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੇਰਕਾ ਦੇ ਨਵੇਂ ਉਤਪਾਦ ਲਾਂਚ ਕਰਦੇ ਹੋਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੇਰਕਾ ਦੇ ਨਵੇਂ ਉਤਪਾਦ ਲਾਂਚ ਕਰਦੇ ਹੋਏ

ਆਲਟੋ ਕਾਰ ਸਵਾਰ ਦੋ ਨੋਜਵਾਨ 140 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਆਲਟੋ ਕਾਰ ਸਵਾਰ ਦੋ ਨੋਜਵਾਨ 140 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਦੇਸ਼ ਭਗਤ ਯੂਨੀਵਰਸਿਟੀ ਦੇ ਏਅਰ ਵਿੰਗ ਕੈਡਿਟਾਂ ਵੱਲੋਂ ਸਾਲਾਨਾ ਸਿਖਲਾਈ ਕੈਂਪ ਵਿੱਚ ਪ੍ਰਤਿਭਾ ਦਾ ਪ੍ਰਦਰਸ਼ਨ  

ਦੇਸ਼ ਭਗਤ ਯੂਨੀਵਰਸਿਟੀ ਦੇ ਏਅਰ ਵਿੰਗ ਕੈਡਿਟਾਂ ਵੱਲੋਂ ਸਾਲਾਨਾ ਸਿਖਲਾਈ ਕੈਂਪ ਵਿੱਚ ਪ੍ਰਤਿਭਾ ਦਾ ਪ੍ਰਦਰਸ਼ਨ  

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸੱਤ ਰੋਜ਼ਾ ਐਨਐਸਐਸ ਕੈਂਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸੱਤ ਰੋਜ਼ਾ ਐਨਐਸਐਸ ਕੈਂਪ