Saturday, December 21, 2024  

ਪੰਜਾਬ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

December 21, 2024
ਸ੍ਰੀ ਫਤਿਹਗੜ੍ਹ ਸਾਹਿਬ/21 ਦਸਬੰਰ:
(ਰਵਿੰਦਰ ਸਿੰਘ ਢੀਂਡਸਾ) 
 
ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਜਗਤ ਅੰਦਰ ਵਾਪਰ ਰਹੇ ਧਾਰਮਿਕ ਤੇ ਰਾਜਸੀ ਵਰਤਾਰੇ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਅਤੇ ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਬਾਬਾ ਨਗਰ ਸਿੰਘ ਨੇ ਵਿਚਾਰ ਵਟਾਂਦਰੇ ਉਪਰੰਤ ਸਾਂਝੇ ਇੱਕ ਗੁਰਮਤੇ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਕੀਤੇ ਗੁਰਮਤੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਕਿਸੇ ਨੂੰ ਢਿੱਲ ਦਿੱਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਸਿੱਖ ਸਿਧਾਤਾਂ ਦੀ ਪਹਿਰੇਦਾਰੀ ਕਰਦਾ ਸੀ ਅਤੇ ਸ੍ਰੀ ਅਕਾਲ ਤਖ਼ਤ ਤੋਂ ਹੁੰਦੇ ਹਰ ਫੈਸਲੇ ਨੂੰ ਸੰਗਤ ਵਿੱਚ ਲਾਗੂ ਕਰਵਾਉਣ ਲਈ ਪਹਿਲਕਦਮੀ ਕਰਦਾ ਸੀ ਪਰ ਅੱਜ ਉਲਟੀ ਵਾੜ ਖੇਤ ਨੂੰ ਖਾਣ ਵਾਲੀ ਭੂਮਿਕਾ ਨਿਭਾਈ ਜਾ ਰਹੀ ਹੈ ਜੋ ਉਚਿਤ ਨਹੀਂ ਹੈ।ਇੱਥੋਂ ਦਿਲਜੀਤ ਸਿੰਘ ਬੇਦੀ ਸਕੱਤਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਮਰਿਯਾਦਾ ਨਾਲ ਹੋ ਰਹੀ ਛੇੜਛਾੜ ਅਤੇ ਰਾਜਸੀ ਤੌਰ ਤੇ ਹੋ ਰਹੀ ਜੋਰ ਜਬਰੀ ਤੋਂ ਸਮੁੱਚੀਆਂ ਸਿੱਖ ਸੰਗਤਾਂ ਆਤਮਿਕ, ਮਾਨਸਿਕ ਤੌਰ ਤੇ ਪੂਰੀ ਤਰ੍ਹਾਂ ਦੁਖੀ ਹਨ। ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਆਗੂ ਲਗਾਤਾਰ ਆਪਣੀ ਖੁਸਦੀ ਚੌਧਰ ਤੋਂ ਦੁਖੀ ਤੇ ਭੰਬਲ ਭੂਸੇ ਵਿੱਚ ਹਨ ਤੇ ਉਹ ਕਾਹਲੀ ਵਿਚ ਗਲਤੀ ਦਰ ਗਲਤੀ ਕਰੀ ਜਾ ਰਹੇ ਹਨ। ਸਿੱਖ ਧਰਮ ਵਿੱਚ ਹਾਊਮੇ ਹੰਕਾਰ ਨੂੰ ਕੋਈ ਥਾਂ ਨਹੀਂ ਹੈ ਗੁਰੂ ਘਰ ਨਿਤਾਣਿਆਂ, ਨਿਮਾਣਿਆ, ਨਿਥਾਵਿਆਂ ਨੂੰ ਵੀ ਮਾਣ ਬਖਸ਼ਦਾ ਹੈ। ਉਨ੍ਹਾਂ ਕਿਹਾ ਸੰਗਤ ਵਿੱਚ ਗੁਰੂ ਵਸਦਾ ਹੈ ਤੇ ਸੰਗਤ ਹੀ ਫੈਸਲਾ ਕਰਦੀ ਹੈ ਕਿ ਸਾਡਾ ਧਾਰਮਿਕ ਤੇ ਸਿਆਸੀ ਆਗੂ ਕੌਣ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹਰ ਫੈਸਲੇ ਦਾ ਹਰੇਕ ਸਿੱਖ ਨੂੰ ਸਿਰ ਝੁਕਾ ਕੇ ਸਤਿਕਾਰ ਨਾਲ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਹੋਏ ਫੈਸਲੇ ਦਾ ਇਨ ਬਿਨ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਜੋ ਵਰਤਾਰਾ ਵਰਤ ਰਿਹਾ ਹੈ ਉਸ ਨਾਲ ਸਮੂਹ ਸਿੱਖ ਜਗਤ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਤੇ ਕਾਬਜ ਸਿਆਸੀ ਜਮਾਤ ਤਖ਼ਤਾਂ ਦੇ ਜਥੇਦਾਰਾਂ ਸਾਹਿਬਾਨਾਂ ਨਾਲ ਜਿਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ ਉਸ ਨਾਲ ‘ਇੱਕ ਹੋ ਗਈ ਕਮਲੀ, ਦੂਜੀ ਪੈ ਗਈ ਸਿਵਿਆਂ ਦੇ ਰਾਹ’ ਜਾਂ ਤਾਲੋ ਖੁੰਝੀ ਡੂਮਣੀ ਬੋਲੇ ਆਲ ਪਤਾਲ’ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ। ਹੱਕ ਸੱਚ ਦੀ ਅਵਾਜ਼ ਨੂੰ ਜ਼ਬਰੀ ਨਹੀਂ ਦਬਾਇਆ ਜਾ ਸਕਦਾ। ਸਮੁੱਚਾ ਖਾਲਸਾ ਪੰਥ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਾਜੇ ਮੀਰੀ ਪੀਰੀ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਅਦੇਸ਼, ਸੰਦੇਸ਼ ਅਤੇ ਹੁਕਮ ਦੀ ਪਾਲਣਾ ਕਰਦਾ ਆਇਆ ਹੈ ਤੇ ਕਰੇਗਾ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ ਸਾਹਿਬਾਨ ਬੁੱਢਾ ਦਲ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੇ ਕਿਰਦਾਰ ਦੀ ਪਾਲਣਾ ਕਰਨ, ਕਿਸੇ ਆਗੂ ਜਾਂ ਇੱਕ ਜਮਾਤ ਦੇ ਹੱਥ ਠੋਕਾ ਨਾ ਬਨਣ, ਗੁਰਮਰਯਾਦਾ, ਸਿੱਖ ਸਿਧਾਂਤ ਤੇ ਨਿਰਡਰ ਹੋ ਕੇ ਪਹਿਰਾ ਦੇਣ। ਸਮੁੱਚਾ ਸਿੱਖ ਜਗਤ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ