Saturday, December 21, 2024  

ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

December 21, 2024

ਪਠਾਨਕੋਟ, 21 ਦਸੰਬਰ:( ਰਮਨ ਕਾਲੀਆ)

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗਿ੍ਰਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਉਹ 27 ਫਰਵਰੀ 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।
ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪਿਛਲੀਆਂ ਖੇਪਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 71 ਮਿਤੀ 21.12.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ, 2 ਪਿਸਤੌਲਾਂ, 4 ਮੈਗਜ਼ੀਨਾਂ ਸਮੇਤ ਦੋ ਮੁਲਜ਼ਮ ਕਾਬੂ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਅਕਾਦਮਿਕ ਸੈਸ਼ਨ-2024 ਲਈ ਕਰਵਾਇਆ ਵਾਈਟ ਕੋਟ ਸਮਾਰੋਹ 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗਿ੍ਰਫ਼ਤਾਰ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਪਸ਼ੂਆਂ ਦੇ ਦੁੱਧ ਚੋਣ ਵਾਲੀ ਮਸ਼ੀਨ ਚੋਰੀ ਕਰਨ ਵਾਲੇ ਦੋ ਨੌਜਵਾਨ ਚੜ੍ਹੇ ਥਾਣਾ ਨੰਦਗੜ੍ਹ ਦੀ ਪੁਲਿਸ ਅੜਿੱਕੇ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ- ਡਾ. ਇੰਦੂ ਬਾਂਸਲ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ

60 ਸਾਲਾ ਵਕੀਲ ਨੇ 121 ਵੀਂ ਵਾਰ ਸਵੈ ਇੱਛਾ ਨਾਲ ਕੀਤਾ ਖੂਨ ਦਾਨ