ਸ੍ਰੀ ਫ਼ਤਹਿਗੜ੍ਹ ਸਾਹਿਬ/23 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖੇੜਾ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਸਕੂਲ ਦੇ 6ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਕੀਰਤਨ ਗਾਇਨ ਵੀ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਡੀ.ਪੀ. ਕਮਲਜੀਤ ਸਿੰਘ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਪੋਹ ਦੇ ਮਹੀਨੇ ਦੀ ਇਤਿਹਾਸਿਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਕੁਇਜ਼ ਮੁਕਾਬਲੇ ਵਿੱਚ ਪਹਿਲਾ,ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਿੰਦਰਜੀਤ ਕੌਰ ਵੱਲੋਂ ਇਨਾਮ ਵੀ ਦਿੱਤੇ ਗਏ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।