Monday, December 23, 2024  

ਪੰਜਾਬ

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਪ੍ਰਬੰਧਕਾਂ ਨੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਕੀਤੇ ਉਚੇਚੇ ਪ੍ਰਬੰਧ 

December 23, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/23 ਦਸੰਬਰ : 
(ਰਵਿੰਦਰ ਸਿੰਘ ਢੀਂਡਸਾ)
 
ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਂਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਜਗਤ ਮਾਤਾ ਗੁਜਰੀ ਜੀ ਦੇ ਸਲਾਨਾ ਸ਼ਹੀਦੀ ਜੋੜ ਮੇਲ ਤੇ ਧਾਰਮਿਕ ਦੀਵਾਨ ਅੱਜ ਤੋ ਹੀ ਸ਼ੁਰੂ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ.,ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਰਾਜ, ਬਲਦੇਵ ਸਿੰਘ ਦੁਸਾਂਝ, ਗੁਰਮੀਤ ਸਿੰਘ ਸੈਕਟਰੀ, ਜੈ ਕ੍ਰਿਸ਼ਨ ਕਸਿਅਪ, ਜਸਪਾਲ ਸਿੰਘ ਕਲੌਦੀ ਵਿੱਤ ਸਕੱਤਰ ਨੇ ਦੱਸਿਆ ਕਿ ਸੰਗਤਾਂ ਵੱਧ ਰਹੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੱਸਟ ਨੇ ਅੱਜ ਤੋ ਹੀ ਧਾਰਮਿਕ ਦੀਵਾਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਦੀਵਾਨ ਸਾਰਾ ਦਿਨ ਚੱਲਣਗੇ ਅਤੇ ਟਰੱਸਟ ਨੇ ਸੰਗਤਾਂ ਲਈ ਲੰਗਰ ਤੇ ਹੋਰ ਸੇਵਾਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਅੱਜ ਦੇ ਧਾਰਮਿਕ ਦੀਵਾਨਾ ਵਿੱਚ ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ, ਭਾਈ ਹਰਦੀਪ ਸਿੰਘ ਹੈਡ ਗ੍ਰੰਥੀ, ਗੁਰਮੀਤ ਸਿੰਘ ਝਾਮਪੁਰ ਕਵੀਸ਼ਰੀ ਜਥਾ, ਭਾਈ ਖਜ਼ਾਨ ਸਿੰਘ ਕਵੀਸਰੀ ਜਥਾ ਅਤੇ ਸੰਤ ਬਾਬਾ ਗੁਰਜੰਟ ਸਿੰਘ ਤਪਾਦਰਾਜ ਵਾਲਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦੇਵ ਸਿੰਘ ਨਾਭਾ ਸੀਨੀਅਰ ਮੀਤ ਪ੍ਰਧਾਨ, ਮੈਨੇਜਰ ਨਵਜੋਤ ਸਿੰਘ, ਪਰਮਜੀਤ ਸਿੰਘ ਖੰਨਾ, ਰਾਜਕੁਮਾਰ ਪਾਤੜਾਂ, ਬਸੰਤ ਸਿੰਘ ਮੋਗਾ, ਲਅਮੀਚੰਦ ਮਾਛੀਵਾੜਾ, ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਗੁਰਚਰਨ ਸਿੰਘ ਧਨੋਲਾ, ਬਲਦੇਵ ਸਿੰਘ ਲੁਹਾਰਾ, ਮਹਿੰਦਰ ਸਿੰਘ ਮੋਰਿੰਡਾ, ਕੁਲਦੀਪ ਸਿੰਘ ਜੰਮੂ, ਸਤੋਖ ਸਿੰਘ, ਜੋਗਿੰਦਰਪਾਲ ਸਿੰਘ, ਬੀਰ ਦਵਿੰਦਰ ਸਿੰਘ ਮੋਰਿੰਡਾ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ