Monday, December 23, 2024  

ਪੰਜਾਬ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

December 23, 2024

ਫ਼ਤਹਿਗੜ੍ਹ ਸਾਹਿਬ, 23 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।

ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗ਼ਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਪ੍ਰਬੰਧਕਾਂ ਨੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਕੀਤੇ ਉਚੇਚੇ ਪ੍ਰਬੰਧ 

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਪ੍ਰਬੰਧਕਾਂ ਨੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਕੀਤੇ ਉਚੇਚੇ ਪ੍ਰਬੰਧ 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ