Monday, December 23, 2024  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

December 23, 2024

ਸ੍ਰੀ ਫ਼ਤਹਿਗੜ੍ਹ ਸਾਹਿਬ/23 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਮਾਤਾ ਗੁਜਰੀ ਕਾਲਜ ਵੱਲੋਂ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਕਾਲਜ ਦੇ ਸਟਾਫ਼, ਐਨ.ਐਸ.ਐਸ., ਐਨ.ਸੀ.ਸੀ., ਮਾਤਾ ਗੁਜਰੀ ਸਟੱਡੀ ਸਰਕਲ, ਪੱਤਰਕਾਰੀ ਵਿਭਾਗ ਅਤੇ ਹੋਰ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ਼ਰਧਾ ਭਾਵਨਾ ਨਾਲ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ। 'ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ' ਅਤੇ 'ਜਉ ਤਉ ਪ੍ਰੇਮ ਖੇਲਣ ਕਾ ਚਾਉ' ਆਦਿ ਸ਼ਬਦ ਵੀ ਸੰਗਤੀ ਰੂਪ ਵਿਚ ਪੜ੍ਹੇ ਗਏ। ਗੁਰਮਤਿ ਸਮਾਗਮ ਦੀ ਸਮਾਪਤੀ ਤੋਂ ਬਾਅਦ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਗੁਰਮਤਿ ਚੇਤਨਾ ਮਾਰਚ ਦੌਰਾਨ ਵਾਹਿਗੁਰੂ ਦਾ ਜਾਪ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਉਂਦਿਆਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ। ਇਸ ਦੌਰਾਨ ਸੰਗਤੀ ਰੂਪ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਆਪਣੇ ਹੱਥਾਂ ਵਿਚ 'ਡੁੱਲੇ ਲਹੂ ਦੀ ਵੰਗਾਰ, ਸਾਡਾ ਵਿਰਸਾ ਸਾਡਾ ਪਰਿਵਾਰ' ਅਤੇ 'ਗੁਰਮਤਿ ਅਪਣਾਓ, ਦੁਰਮਤਿ ਭਜਾਓ' ਆਦਿ ਪ੍ਰੇਰਣਾਦਾਇਕ ਸਲੋਗਨ ਲਿਖਕੇ ਫ਼ੱਟੀਆਂ ਫ਼ੜ੍ਹੀਆਂ ਹੋਈਆਂ ਸਨ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਚੇਤਨਾ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਕਾਲਜ ਦੀ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਅਦੁੱਤੀ ਕੁਰਬਾਨੀ ਕਿਤੇ ਵੀ ਦੇਖਣ-ਸੁਣਨ ਨੂੰ ਨਹੀਂ ਮਿਲਦੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਤੋਂ ਵਿਰਾਸਤੀ ਪ੍ਰੇਰਣਾ ਮਿਲਦੀ ਹੈ ਜਿਸ ਦਾ ਉੱਤਮ ਸ੍ਰੋਤ ਗੁਰਬਾਣੀ ਹੈ। ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਨੇ ਸੰਗਤ ਨੂੰ ਮਾਤਾ ਗੁਜਰੀ ਜੀ ਅਤੇ ਸਾਹਿਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਗੁਰਮਤਿ ਸਮਾਗਮ ਅਤੇ ਗੁਰਮਤਿ ਮਾਰਚ ਦਾ ਮਨੋਰਥ ਨੌਜਵਾਨ ਪੀੜ੍ਹੀ ਨੂੰ ਅਮੀਰ ਸਿੱਖ ਵਿਰਸੇ ਅਤੇ ਧਾਰਮਿਕ ਸੱਭਿਆਚਾਰ ਬਾਰੇ ਜਾਗਰੂਕ ਕਰਦਿਆਂ ਸੰਗਤ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਚੇਤਨਾ ਪੈਦਾ ਕਰਨਾ ਸੀ। ਇਸ ਮੌਕੇ ਕਾਲਜ ਦੇ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਗੁਲਮੋਹਰ ਕੌਰ ਨੇ ਧਾਰਮਿਕ ਕਵਿਤਾ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ (ਅਕਾਦਮਿਕ) ਡਾ. ਹਰਵੀਨ ਕੌਰ, ਵਾਈਸ ਪ੍ਰਿੰਸੀਪਲ (ਐਡਮਿਨਿਸਟ੍ਰੇਸ਼ਨ) ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਐਨ.ਐਸ.ਐਸ. ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲਰ, ਪ੍ਰੋ. ਹਰਮਨਜੋਤ ਕੌਰ, ਐਨ.ਸੀ.ਸੀ. ਅਫ਼ਸਰ ਲੈਫ਼ਟੀਨੈਂਟ (ਡਾ.) ਪੁਸ਼ਪਿੰਦਰ ਸਿੰਘ, ਡਾ. ਜੁਝਾਰ ਸਿੰਘ, ਪ੍ਰੋ. ਹਰਗੁਣਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਗੁਰਮਤਿ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਹਫ਼ਤਾ-ਲੰਬਾ ਕਮਿਊਨਿਟੀ ਆਊਟਰੀਚ ਪ੍ਰੋਗਰਾਮ 

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਪ੍ਰਬੰਧਕਾਂ ਨੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਕੀਤੇ ਉਚੇਚੇ ਪ੍ਰਬੰਧ 

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਪ੍ਰਬੰਧਕਾਂ ਨੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਕੀਤੇ ਉਚੇਚੇ ਪ੍ਰਬੰਧ 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਗ੍ਰੈਂਡ ਫਰੈਸ਼ਰ ਪਾਰਟੀ 

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ ਪੁਲਿਸ ਦੀਆਂ ਚੌਕੀਆਂ ਨੂੰ ਬੰਬ ਨਾਲ ਉਡਾਉਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀ ਉੱਤਰ ਪ੍ਰਦੇਸ਼ ਵਿੱਚ ਮੁਕਾਬਲੇ ਵਿੱਚ ਮਾਰੇ ਗਏ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ 'ਚ ਛੇ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਮੈਂਬਰ ਗਿ੍ਰਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਟਰੈਕਟਰ ਕਾਰ ਹਾਦਸੇ ਚ ਔਰਤ ਦੀ ਮੌਤ, 3 ਬੱਚਿਆਂ ਸਮੇਤ 5 ਜਖ਼ਮੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਆਸੀ ਆਗੂਆਂ ਵੱਲੋਂ ਸਿੰਘ ਸਾਹਿਬਾਨਾਂ ਸਬੰਧੀ ਸਿਰਜੇ ਜਾ ਰਹੇ ਬਿਰਤਾਂਤ ਤੋਂ ਸਿੱਖ ਸੰਗਤਾਂ ਦੇ ਹਿਰਦੇ ਦੁਖੀ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ