ਸ੍ਰੀ ਫਤਹਿਗੜ੍ਹ ਸਾਹਿਬ/24 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਨਿਰਵਿਘਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ ਵੱਖ ਜਿਲਿਆ ਤੋਂ ਆਈਆਂ ਮੈਡੀਕਲ ਟੀਮਾ ਅਤੇ ਹੋਰ ਸਿਹਤ ਅਮਲੇ ਨੂੰ ਐਂਬੂਲੈਂਸ ਸਮੇਤ ਡਿਊਟੀਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨਾਲ ਮੀਟਿੰਗ ਕਰਕੇ ਡਿਊਟੀਆਂ ਦਾ ਪਲਾਨ ਦਿੱਤਾ ਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਸਾਰੇ ਸਿਹਤ ਕਰਮੀਆਂ ਨੂੰ ਸ਼ਹੀਦੀ ਸਭਾ ਦੇ ਇਸ ਪਵਿੱਤਰ ਮੌਕੇ ਤੇ ਆਪੋ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕੀਤੀ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਿਹਤ ਸਹੂਲਤਾਂ ਨਾਲ ਲੈਸ ਸਿਹਤ ਵਿਭਾਗ ਦੀਆਂ ਟੀਮਾ ਸੰਗਤਾਂ ਲਈ 24 ਘੰਟੇ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਹਰ ਇੱਕ ਕੈਂਪ ਲਈ ਤਿੰਨ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤੇ ਸਿਹਤ ਸੇਵਾਵਾਂ ਦੀ ਦੇਖ-ਰੇਖ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਭਾ ਦੌਰਾਨ ਵਿਭਾਗ ਵੱਲੋਂ 8 ਆਰਜ਼ੀ ਡਿਸਪੈਂਸਰੀਆਂ ਦਿਨ ਰਾਤ ਖੁੱਲ੍ਹੀਆਂ ਰਹਿਣਗੀਆ, ਜਿਨ੍ਹਾਂ ਨਾਲ ਇਕ ਇਕ ਐਂਬੂਲੈਂਸ ਵੀ ਸਥਾਪਤ ਹੋਵੇਗੀ ਤੇ ਸਿਹਤ ਸੇਵਾਵਾਂ ਸਬੰਧੀ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਸ਼ਹੀਦੀ ਜੋੜ ਮੇਲ ਅਫ਼ਸਰ ਡਾ. ਰਾਜੇਸ਼ ਕੁਮਾਰ, ਸਹਾਇਕ ਸ਼ਹੀਦੀ ਜੋੜ ਮੇਲ ਅਫ਼ਸਰ ਡਾ. ਸਰਿਤਾ, ਸਹਾਇਕ ਸ਼ਹੀਦੀ ਜੋੜ ਮੇਲ ਅਫਸਰ ਡਾ. ਕੇਡੀ ਸਿੰਘ, ਡਾ. ਨਵਨੀਤ ਕੌਰ, ਡਾ. ਤਰੁਨਦੀਪ ਕੌਰ, ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਤਨਾਮ ਸਿੰਘ ਬੰਗਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਅਤੇ ਐਸ ਆਈ ਇੰਦਰਜੀਤ ਸਿੰਘ ਵੀ ਹਾਜ਼ਰ ਸਨ।