ਮਨਜੀਤ ਸਿੰਘ ਚੀਮਾ
ਮੁਕੇਰੀਆਂ 24 ਦਸੰਬਰ
ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਵੱਲੋਂ ਅਸਕੈਡ ਸਕੀਮ ਅਧੀਨ ਮਾਨਯੋਗ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਚਮਨ ਲਾਲ ਜੀ ਦੁਆਰਾ ਕੀਤੀ ਗਈ, ਇਸ ਕੈਂਪ ਵਿੱਚ ਭਾਰੀ ਗਿਣਤੀ ਵਿੱਚ ਪਸ਼ੂ ਪਾਲਕ ਪਹੁੰਚੇ, ਇਸ ਕੈਂਪ ਵਿੱਚ ਡੇਰਾ ਹਰਖਵਾਲ ਵਾਲੇ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਅਤੇ ਮਾਹਿਰਾਂ ਦੇ ਵਿਚਾਰ ਸੁਣੇ ਮੌਕੇ ਤੇ ਮਹਾਂਪੁਰਸ਼ਾਂ ਨੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸਾਹਿਬ ਦੀ ਬਹੁਤ ਸਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਕੈਂਪਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਉਹਦਾ ਪੂਰਾ ਫਾਇਦਾ ਉਠਾਉਣ , ਇਸ ਕੈਂਪ ਵਿੱਚ ਡਾਕਟਰ ਨਿਪੁੰਨ ਠਾਕੁਰ ਨੇ ਪਸ਼ੂ ਪਾਲਕਾਂ ਨੂੰ ਮਸਟਾਈਟਸ ਅਤੇ ਅਤੇ ਲੰਪੀ ਬਿਮਾਰੀ ਬਾਰੇ ਜਾਣਕਾਰੀ ਦਿੱਤੀ, ਡਾਕਟਰ ਅਮਿਤ ਸ਼ਰਮਾ ਨੇ ਪਸ਼ੂਆਂ ਦੇ ਚਾਰੇ ਅਤੇ ਖੁਰਾਕ ਸਬੰਧੀ ਜਾਣਕਾਰੀ ਦਿੱਤੀ, ਡਾਕਟਰ ਪੁਨੀਤ ਅਤੇ ਡਾਕਟਰ ਤ ਤੇਜਿੰਦਰ ਸਿੰਘ, ਜੀ ਨੇ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਵਰਤੀਆਂ ਜਾਂਦੀਆਂ ਵੈਕਸੀਨਸ ਬਾਰੇ ਜਾਣਕਾਰੀ ਦਿੱਤੀ, ਡਾਕਟਰ ਮਨਮੋਹਨ ਸਿੰਘ ਦਰਦੀ ਨੇ ਆਏ ਪਸ਼ੂ ਪਾਲਕਾਂ ਦੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਪਸ਼ੂ ਪਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਸਮਾਦਾਨ ਬਾਰੇ ਦੱਸਿਆ ਡਾਕਟਰ ਚਾਂਦ ਪ੍ਰੀਤ ਅਤੇ ਡਾਕਟਰ ਨੇ ਕਟੜੂਆਂ ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਡਾਕਟਰ ਰਣਜੀਤ ਸਿੰਘ ਨੇ ਪਸ਼ੂ ਪਾਲਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਹਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ , ਕੈਂਪ ਦੇ ਆਖਰ ਵਿੱਚ ਪਸ਼ੂ ਪਾਲਕਾਂ ਨੂੰ ਮੁਫਤ ਦਵਾਈਆਂ ਵੰਡੀਆਂ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਚਮਨ ਲਾਲ ਜੀ ਨੇ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਪਸ਼ੂ ਪਾਲਕਾਂ ਦੀ ਭਲਾਈ ਵਾਸਤੇ ਇਹੋ ਜਿਹੇ ਕੈਂਪ ਭਵਿੱਖ ਵਿੱਚ ਲੱਗਦੇ ਰਹਿਣਗੇ ਡਾਕਟਰ ਸੁਖਜਿੰਦਰ ਸਿੰਘ ਵੱਲੋਂ ਕੈਂਪ ਦਾ ਬਹੁਤ ਵਧੀਆ ਇੰਤਜ਼ਾਮ ਕੀਤਾ ਗਿਆ, ਇਸ ਮੌਕੇ ਤੇ ਸੀਨੀਅਰ ਵੈਟਰਨਰੀ ਵੈਟਰਨਰੀ ਅਫਸਰ ਡਾਕਟਰ ਅਨੂੰ ਪ੍ਰਰਾਸ਼ਰ ਸੀਨੀਅਰ,ਵੈਟਰਨਰੀ ਅਫਸਰ ਡਾਕਟਰ ਗੁਰਦੀਪ ਸਿੰਘ ਸਹਾਇਕ ਡਾਇਰੈਕਟਰ ਅਵਤਾਰ ਸਿੰਘ ਸਹਾਇਕ ਡਾਇਰੈਕਟਰ ਭੁਪਿੰਦਰ ਕੌਰ ਜਿਲਾ ਵੈਟਨਰੀ ਇੰਸਪੈਕਟਰ ਗੁਰਜੀਤ ਸਿੰਘ, ਡਾਕਟਰ ਸਤਵਿੰਦਰ ਸਿੰਘ, ਡਾਕਟਰ ਰਣਜੀਤ ਸਿੰਘ ਤੋ ਇਲਾਵਾ ਇਸ ਮੌਕੇ ਤੇ ਪਿੰਡ ਦੇ ਸਰਪੰਚ ' ਸੁਰਜੀਤ ਕੌਰ ਤੋਂ ਇਲਾਵਾ ਸੈਂਕੜੇ ਦੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਸ਼ੂ ਪਾਲਕਾਂ ਨੇ ਹਿੱਸਾ ਲਿਆ।