Thursday, December 26, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਿੱਖ ਸ਼ਹਾਦਤ: ਪਰੰਪਰਾ ਅਤੇ ਵਿਲੱਖਣਤਾ ਵਿਸ਼ੇ ਤੇ ਸੈਮੀਨਾਰ 

December 25, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/25 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ ਵਿਖੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਿੱਖ ਸ਼ਹਾਦਤ: ਪਰੰਪਰਾ ਅਤੇ ਵਿਲੱਖਣਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਡਾ. ਜਸਪਾਲ ਕੌਰ ਕਾਂਗ ਵੱਲੋਂ ਨਿੱਘੇ ਸੁਆਗਤ ਨਾਲ ਕੀਤੀ ਗਈ, ਜਿਨ੍ਹਾਂ ਨੇ ਸਾਰੇ ਬੁਲਾਰਿਆਂ, ਵਿਸ਼ੇਸ਼ ਮਹਿਮਾਨਾਂ ਅਤੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ। ਡਾ. ਕਾਂਗ ਨੇ ਸਿੱਖ ਇਤਿਹਾਸ ਨੂੰ ਸਮਝਣ ਦੀ ਮਹੱਤਤਾ, ਸਿੱਖ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਅਜਿਹੇ ਵਿਚਾਰ—ਵਟਾਂਦਰੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸੈਮੀਨਾਰ ਦੇ ਵਿਦਵਾਨ ਵਕਤਾ ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਸੰਬੋਧਨ ਸਿੱਖ ਸ਼ਹਾਦਤ ਦੀ ਪਰੰਪਰਾ, ਇਤਿਹਾਸ ਅਤੇ ਗੌਰਵ ‘ਤੇ ਕੇਂਦਰਿਤ ਸੀ। ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦੁਰ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਚਰਚਾ ਕਰਦਿਆਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਇਹ ਸਿਰਫ਼ ਸਰੀਰਕ ਕੁਰਬਾਨੀ ਨਹੀਂ, ਸਗੋਂ ਜੁਲਮ ਨੂੰ ਖਤਮ ਕਰਨ ਦੇ ਨਾਲ ਨਾਲ ਦ੍ਰਿੜਤਾ, ਪੇ੍ਰਣਾ ਅਤੇ ਸਮਰਪਨ ਦੀ ਭਾਵਨਾ ਪੈਦਾ ਕਰਨਾ ਸੀ।ਗਿਆਨੀ ਹਰਪਾਲ ਸਿੰਘ, ਮੁੱਖ ਗ੍ਰੰਥੀ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਨੇ ਆਪਣੇ ਭਾਸ਼ਣ ਵਿਚ ਸਿੱਖ ਸ਼ਹਾਦਤ ਦੇ ਵਿਲੱਖਣ ਪਹਿਲੂਆਂ ਤੇ ਗੱਲ ਕਰਦਿਆਂ ਜ਼ੋਰ ਦਿੱਤਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ਅਜਿਹੀ ਧਰਤੀ ਹੈ ਜਿਸ ਨੂੰ ਹਰ ਕੋਈ ਸਿਜਦਾ ਕਰਦਾ ਹੈ ਕਿਉਂਕਿ ਇਸ ਧਰਤੀ ਤੋਂ ਸਾਨੂੰ ਅਮਲੀ ਜੀਵਨ ਦੀ ਸੇਧ ਮਿਲਦੀ ਹੈ। ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਦੇ ਵਿਚਾਰ ਨੂੰ ਅੱਗੇ ਲੈ ਕੇ ਜਾਣਾ ਮਹੱਤਵਪੂਰਨ ਹੁੰਦਾ ਹੈ ਤਾਂ ਕਿ ਸ਼ਹਾਦਤ ਦੀ ਗੁਣਾਤਮਿਕ ਸਮਰਥਾ ਨੂੰ ਸਹੀ ਰੂਪ ਵਿਚ ਸਮਝਿਆ ਜਾ ਸਕੇ। ਉਨ੍ਹਾਂ ਅਨੁਸਾਰ ਸ਼ਹਾਦਤ ਨੂੰ ਪਰੰਪਰਾ ਦੇ ਨੁਕਤੇ ਤੋਂ ਸਮਝਣ ਦੇ ਨਾਲ ਨਾਲ ਵਰਤਮਾਨ ਸਥਿਤੀ ਤੋਂ ਸਮਝਣਾ ਵੀ ਜਰੂਰੀ ਹੈ। ਸ੍ਰੀ ਗੁਰੂ ਗ੍ਰੰਥ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸੈਮੀਨਾਰ ਦੇ ਢੁਕਵੇਂ ਵਿਸ਼ੇ ਦੀ ਸ਼ਲਾਘਾ ਕਰਦਿਆਂ ਪ੍ਰਧਾਨਗੀ ਭਾਸ਼ਣ ਵਿੱਚ ਸਿੱਖ ਸ਼ਹਾਦਤ ਦੀ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਸ਼ਹਾਦਤ ਦੇ ਸੰਕਲਪ ‘ਤੇ ਚਰਚਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਵੱਖ ਵੱਖ ਕਾਰਜ ਉਲੀਕੇ ਜਾਂਦੇ ਹਨ ਜਿਵੇਂ ਕਿ ਸੈਮੀਨਾਰ, ਪੁਸਤਕ ਪ੍ਰਦਰਸ਼ਨੀ, ਦਸਤਾਰ ਸਿਖਲਾਈ ਕੈਂਪ ਆਦਿ। ਉਨ੍ਹਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਬਾਣੀ ਅਤੇ ਸਿੱਖੀ ਵਿਚ ਪਰਪੱਕ ਹੋਣ ਲਈ ਯਤਨ ਕਰਨਾ ਚਾਹੀਦਾ। ਸਮਾਗਮ ਦੀ ਸਮਾਪਤੀ ਡਾ ਕਿਰਨਦੀਪ ਕੌਰ ਦੇ ਧੰਨਵਾਦੀ ਮਤੇ ਨਾਲ ਹੋਈ। ਉਨ੍ਹਾਂ ਨੇ ਸਾਰੇ ਵਾਈਸ ਚਾਂਸਲਰ, ਡੀਨ ਅਕਾਦਮਿਕ ਮਾਮਲੇ, ਵਿਦਵਾਨ ਵਕਤਿਆਂ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ, ਡੀਨ ਐਲੂਮਨੀ ਡਾ. ਸੁਮਿਤ ਕੁਮਾਰ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਪੁੱਲ ਨੀਚੇ  ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ

ਪੁੱਲ ਨੀਚੇ ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ ਅੱਜ ਹੋਵੇਗਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ ਅੱਜ ਹੋਵੇਗਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਸਮਾਗਮਾਂ ਦਾ ਆਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਸਮਾਗਮਾਂ ਦਾ ਆਰੰਭ

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋਏ ਦੀਵਾਨ

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋਏ ਦੀਵਾਨ

ਮਾਤਾ ਗੁਜਰੀ ਕਾਲਜ ਵਿਖੇ ਤਿੰਨ ਦਿਨਾਂ ਸ਼ਹੀਦੀ ਸਭਾ ਨੂੰ ਸਮਰਪਿਤ ਸਮਾਗਮਾਂ ਦੀ ਸ਼ਰਧਾ ਨਾਲ ਹੋਈ ਸ਼ੁਰੂਆਤ

ਮਾਤਾ ਗੁਜਰੀ ਕਾਲਜ ਵਿਖੇ ਤਿੰਨ ਦਿਨਾਂ ਸ਼ਹੀਦੀ ਸਭਾ ਨੂੰ ਸਮਰਪਿਤ ਸਮਾਗਮਾਂ ਦੀ ਸ਼ਰਧਾ ਨਾਲ ਹੋਈ ਸ਼ੁਰੂਆਤ

ਰੋਟਰੀ ਕਲੱਬ ਸਰਹਿੰਦ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਚਲਾਈ ਗਈ ਸਫ਼ਾਈ ਮੁਹਿੰਮ 

ਰੋਟਰੀ ਕਲੱਬ ਸਰਹਿੰਦ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਚਲਾਈ ਗਈ ਸਫ਼ਾਈ ਮੁਹਿੰਮ 

ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ

ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ