Thursday, December 26, 2024  

ਪੰਜਾਬ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਛਾਉਣੀ ਬੁੱਢਾ ਦਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ

December 25, 2024
 
ਸ੍ਰੀ ਫਤਹਿਗੜ੍ਹ ਸਾਹਿਬ/25 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਬੁੱਢਾ ਦਲ ਦੀ ਛਾਉਣੀ ਗੁ. ਸ੍ਰੀ ਬਿਬਾਨਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣ ਨਾਲ ਗੁਰਮਤਿ ਸਮਾਗਮ ਅਰੰਭ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ 14 ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਾ ਨੂੰ ਸਮਰਪਿਤ 25-26-27-28 ਨੂੰ ਫਤਹਿਗੜ੍ਹ ਸਾਹਿਬ ਵਿਖੇ ਪੂਰਨ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸਭ ਸੰਗਤਾਂ ਨੂੰ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਹਾਜ਼ਰੀ ਭਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਨੂਠੀ ਤੇ ਲਾ-ਮਿਸਾਲ ਹੈ ਜਿਸਦੀ ਮਿਸਾਲ ਦੁਨੀਆਂ ‘ਚ ਕਿਧਰੇ ਹੋਰ ਨਹੀਂ ਮਿਲਦੀ।ਇਸ ਲਈ ਇਨ੍ਹਾਂ ਸ਼ਹੀਦੀ ਦਿਹਾੜਿਆਂ ਦੀ ਇਤਿਹਾਸਕ ਮਹੱਤਤਾ, ਪ੍ਰਸੰਗਤਾਂ ਨੂੰ ਸਮਝਦਿਆਂ ਇਨ੍ਹਾਂ ਸਭਾਵਾਂ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਆਪਸੀ ਦੂਸ਼ਣਬਾਜ਼ੀਆਂ ਦਾ ਪ੍ਰਦੂਸ਼ਨ ਪੈਦਾ ਨਾ ਕਰਨ ਸਗੋਂ ਸਿਆਸੀ ਕਾਨਫਰੰਸਾਂ ਤੋਂ ਦੂਰ ਰਹਿ ਕੇ ਸਾਹਿਬਜ਼ਾਦਿਆਂ ਨੂੰ ਸੰਗਤੀ ਰੂਪ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੀਦਾ ਹੈ।ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣ।ਗੁਰਦੁਆਰਾ ਬੀਬਾਨਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਰਾਗੀ, ਢਾਢੀ, ਪ੍ਰਚਾਰਕ, ਕਥਾਵਾਚਕ ਸਿਖ ਇਤਿਹਾਸ ਦੀ ਮਹਿਮਾਂ ਨਾਲ ਸੰਗਤਾਂ ਨੂੰ ਜੋੜਨਗੇ। 25, 26, 27, 28 ਨੂੰ ਤਿੰਨੇ ਦਿਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਗੁਰਮਤਿ ਸਮਾਗਮ ਹੋਣਗੇ ਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਅਰੰਭ ਹੋ ਗਏ ਹਨ ਜਿਨ੍ਹਾਂ ਦਾ ਭੋਗ 27 ਦਸੰਬਰ ਨੂੰ ਪਵੇਗਾ। 26 ਦਸਬੰਰ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਅਖੰਡ ਅਰੰਭ ਹੋਣਗੇ ਤੇ 28 ਦਸੰਬਰ ਨੂੰ ਭੋਗ ਪਵੇਗਾ। 27 ਦਸੰਬਰ ਨੂੰ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਹੋਵੇਗਾ। ਸ੍ਰੀ ਦਸਮ ਗ੍ਰੰਥ ਸਾਹਿਬ ਭੋਗ ਉਪਰੰਤ 28 ਦਸੰਬਰ ਨੂੰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਸਜਾਇਆ ਜਾਵੇਗਾ। ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਗੁ: ਬਿਬਾਨਗੜ੍ਹ ਸਾਹਿਬ ਤੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਮਹੀਨੇ ਦਸਮ ਪਾਤਸ਼ਾਹ ਦਾ ਅਨੰਦਪੁਰ ਤੋਂ ਚਲਣਾ, ਪਰੀਵਾਰ ਦਾ ਵਿਛੜ ਜਾਣਾ, ਚਮਕੌਰ ਦੇ ਜੰਗ ਵਿੱਚ ਵੱਡੇ ਸਾਹਿਬਜ਼ਾਦਿਆਂ ਤੇ ਪਿਆਰੇ ਸਿੰਘਾਂ ਦਾ ਸ਼ਹੀਦ ਹੋ ਜਾਣਾ, ਛੋਟਿਆਂ ਸਾਹਿਬਜ਼ਾਦਿਆਂ ਨੂੰ ਫਤਹਿਗੜ੍ਹ ਸਾਹਿਬ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦੇਣਾ, ਦਾ ਇਤਿਹਾਸ ਲਸਾਨੀ ਤੇ ਨਿਵੇਕਲਾ ਤੇ ਕੌਮ ਲਈ ਮਹੱਤਤਾ ਵਾਲਾ ਹੈ। ਉਨ੍ਹਾਂ ਕਿਹਾ ਨਵੀਂ ਆਉਣ ਵਾਲੀ ਨੌਜਵਾਨ ਪਨੀਰੀ ਨੂੰ ਇਹਨਾਂ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣੂੰ ਕਰਾਉਣਾ ਅੱਜ ਹੋਰ ਵੀ ਲਾਜ਼ਮੀ ਹੈ।ਅੱਜ ਅਧੁਨਿਕ ਬਿਜਲਈ ਸਾਧਨਾਂ ਜੰਤਰਾਂ ਨਾਲ ਬੱਚੇ ਜੁੜ ਕੇ ਅਜਿਹੇ ਮਾਣਮੱਤੇ ਇਤਿਹਾਸ ਤੋ ਵਿਰਲੇ ਹੋ ਗਏ ਹਨ ਸਭ ਨੂੰ ਰੱਲ ਮਿਲ ਹੰਭਲਾ ਮਾਰ ਕੇ ਇਸ ਮਹੀਨੇ ਸਰਦ ਰੁੱਤ ਵਿਚ ਵਾਪਰੇ ਦੁਖਾਂਤ ਬਾਰੇ ਹਰ ਘਰ ਵਿੱਚ ਗੁਰਮਤਿ ਵਿਚਾਰ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਘੋੜਸਵਾਰੀ, ਨੇਜਾਬਾਜ਼ੀ, ਤੀਰਕਮਾਨ, ਸ਼ਸਤਰ ਅਤੇ ਸ਼ਾਸਤਰ ਵਿਦਿਆ ਲੈਣੀ ਚਾਹੀਦੀ ਹੈ ਅਤੇ ਚੋਲਾ ਤੇ ਦੁਮਾਲਾ ਧਾਰਨ ਕਰਨਾ ਚਾਹੀਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਪੁੱਲ ਨੀਚੇ  ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ

ਪੁੱਲ ਨੀਚੇ ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ ਅੱਜ ਹੋਵੇਗਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ ਅੱਜ ਹੋਵੇਗਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਕਾਦੀਆਂ ਦੀ ਟੀਮ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਸਮਾਗਮਾਂ ਦਾ ਆਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਸਮਾਗਮਾਂ ਦਾ ਆਰੰਭ

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋਏ ਦੀਵਾਨ

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋਏ ਦੀਵਾਨ

ਮਾਤਾ ਗੁਜਰੀ ਕਾਲਜ ਵਿਖੇ ਤਿੰਨ ਦਿਨਾਂ ਸ਼ਹੀਦੀ ਸਭਾ ਨੂੰ ਸਮਰਪਿਤ ਸਮਾਗਮਾਂ ਦੀ ਸ਼ਰਧਾ ਨਾਲ ਹੋਈ ਸ਼ੁਰੂਆਤ

ਮਾਤਾ ਗੁਜਰੀ ਕਾਲਜ ਵਿਖੇ ਤਿੰਨ ਦਿਨਾਂ ਸ਼ਹੀਦੀ ਸਭਾ ਨੂੰ ਸਮਰਪਿਤ ਸਮਾਗਮਾਂ ਦੀ ਸ਼ਰਧਾ ਨਾਲ ਹੋਈ ਸ਼ੁਰੂਆਤ

ਰੋਟਰੀ ਕਲੱਬ ਸਰਹਿੰਦ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਚਲਾਈ ਗਈ ਸਫ਼ਾਈ ਮੁਹਿੰਮ 

ਰੋਟਰੀ ਕਲੱਬ ਸਰਹਿੰਦ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਚਲਾਈ ਗਈ ਸਫ਼ਾਈ ਮੁਹਿੰਮ 

ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ

ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ