Saturday, December 28, 2024  

ਪੰਜਾਬ

ਕੈਬਨਿਟ ਮੰਤਰੀ ਤੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਵੱਖੋ-ਵੱਖ ਕੈਬਨਿਟ ਮੰਤਰੀ ਤੇ ਵਿਧਾਇਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ 

December 27, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/27 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੱਖੋ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ। ਇਸ ਲਈ ਅੱਜ ਉਹ ਸੰਗਤੀ ਰੂਪ ਵਿੱਚ ਇਸ ਇਤਿਹਾਸਕ ਧਰਤੀ ਤੇ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋਣ ਆਏ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਨੇ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਸਭਨਾਂ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖੇ ਤੇ ਪੰਜਾਬ ਵੱਧ ਤੋਂ ਵੱਧ ਤਰੱਕੀ ਕਰੇ। ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹੋਈਆਂ ਸ਼ਹਾਦਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰ ਕੇ ਅੱਗੇ ਜਾਗਰੂਕਤਾ ਪੈਦਾ ਕਰਨੀ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਕਾਰਜ ਕਰਨੇ ਵੀ ਜ਼ਰੂਰੀ ਹਨ।ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ। ਅਮਨ ਅਰੋੜਾ ਸਮੇਤ ਪੰਜਾਬ ਦੇ ਵੱਖੋ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਗੁਰ ਮਰਯਾਦਾ ਅਨੁਸਾਰ ਬਹੁਤ ਹੀ ਨਿਮਰ ਢੰਗ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਅਮਨ ਅਰੋੜਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਦੋ ਗ੍ਰਿਫਤਾਰ

ਪੰਜਾਬ ਪੁਲਿਸ ਨੇ ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਦੋ ਗ੍ਰਿਫਤਾਰ

ਸ਼ਹੀਦੀ ਸਭਾ ਦੇ ਅਖੀਰਲੇ ਦਿਨ ਵਰਲਡ ਯੂਨੀਵਰਸਿਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ

ਸ਼ਹੀਦੀ ਸਭਾ ਦੇ ਅਖੀਰਲੇ ਦਿਨ ਵਰਲਡ ਯੂਨੀਵਰਸਿਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ਼ਹੀਦੀ ਸਭਾ ਦੌਰਾਨ ਜ਼ਿਲਾ ਹਸਪਤਾਲ ਦੀ ਐਮਰਜੈਂਸੀ ਵਿੱਚ 213 ਮਰੀਜ਼ ਹੋਏ ਦਾਖਲ : ਐਸ.ਐਮ.ਓ ਡਾ. ਕੰਵਲਦੀਪ ਸਿੰਘ 

ਸ਼ਹੀਦੀ ਸਭਾ ਦੌਰਾਨ ਜ਼ਿਲਾ ਹਸਪਤਾਲ ਦੀ ਐਮਰਜੈਂਸੀ ਵਿੱਚ 213 ਮਰੀਜ਼ ਹੋਏ ਦਾਖਲ : ਐਸ.ਐਮ.ਓ ਡਾ. ਕੰਵਲਦੀਪ ਸਿੰਘ 

ਵਰ੍ਹਦੇ ਮੀਂਹ ਚ ਲੱਖਾਂ ਦੀ ਤਦਾਦ ਚ ਸੰਗਤ ਨੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ 

ਵਰ੍ਹਦੇ ਮੀਂਹ ਚ ਲੱਖਾਂ ਦੀ ਤਦਾਦ ਚ ਸੰਗਤ ਨੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ 

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ 

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਸਿਮਰਨਜੀਤ ਸਿੰਘ ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ 

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ ਕੱਲ੍ਹ ਨਿਕਲੇਗਾ: ਸਕੱਤਰ ਬੁੱਢਾ ਦਲ

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ ਕੱਲ੍ਹ ਨਿਕਲੇਗਾ: ਸਕੱਤਰ ਬੁੱਢਾ ਦਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਸੰਘਰਸ਼ ਨੂੰ ਦਿੱਤਾ ਪੂਰਨ ਸਮਰਥਨ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਗੀਜ਼ਰ ਤੋਂ ਗੈਸ ਚੜ੍ਹਨ ਕਾਰਨ ਦੋ ਭੈਣਾਂ ਦੀ ਮੌਤ

ਪੁੱਲ ਨੀਚੇ  ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ

ਪੁੱਲ ਨੀਚੇ ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3 ਨੌਜਵਾਨ ਕਾਬੂ, 2 ਪਿਸਤੋਲ ਤੇ ਕਾਰਤੂਸ ਬਰਾਮਦ