ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 27 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ਵਿੱਚ ਲਾਸਾਨੀ ਹੈ। ਉਨ੍ਹਾਂ ਦੀ ਹਿੰਮਤ ਅਤੇ ਸਿਧਾਂਤਾਂ ਪ੍ਰਤੀ ਸਮਰਪਣ ਅਣਗਿਣਤ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਵਿਰਾਸਤ ਸਾਨੂੰ ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਸਾਡਾ ਮਾਰਗਦਰਸ਼ਨ ਕਰਦੀ ਰਹੇਗੀ।
ਇਸ ਮੌਕੇ ਅਮਨ ਅਰੋੜਾ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਸਨ। ਇਸ ਤੋਂ ਇਲਾਵਾ 'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ, ਸੀਨੀਅਰ ਡਾ. ਸਨੀ ਆਹਲੂਵਾਲੀਆ ਅਤੇ ਦੀਪਕ ਬਾਲੀ ਵੀ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ ਆਪ ਆਗੂਆਂ ਅਤੇ ਅਹੁਦੇਦਾਰਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।