ਪੀ.ਪੀ. ਵਰਮਾ
ਪੰਚਕੂਲਾ, 28 ਦਸੰਬਰ
ਹਰਿਆਣਾ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਪਹਿਲੀ ਜਨਵਰੀ ਤੋਂ ਸ਼ੁਰੂ ਹੋਣਗੀਆਂ। ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। 16 ਜਨਵਰੀ ਤੋਂ ਸਕੂਲ ਖੁੱਲ੍ਹਣਗੇ। ਸਿੱਖਿਆ ਡਾਇਰੈਕਟੋਰੇਟ ਦੀ ਤਰਫੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਐਲੀਮੈਂਟਰੀ ਸਿੱਖਿਆ ਅਫ਼ਸਰਾਂ ਦੇ ਨਾਲ-ਨਾਲ ਬਲਾਕ ਸਿੱਖਿਆ ਅਫ਼ਸਰਾਂ ਨੂੰ ਵੀ ਹੁਕਮ ਜਾਰੀ ਕੀਤੇ ਗਏ ਹਨ। ਡਾਇਰੈਕਟੋਰੇਟ ਨੇ ਹਦਾਇਤ ਕੀਤੀ ਹੈ ਕਿ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿਰਧਾਰਤ ਪ੍ਰੋਗਰਾਮ ਅਨੁਸਾਰ ਪ੍ਰੈਕਟੀਕਲ ਲਈ ਬੁਲਾਇਆ ਜਾ ਸਕਦਾ ਹੈ।