Thursday, January 02, 2025  

ਪੰਜਾਬ

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

December 30, 2024

ਚੰਡੀਗੜ੍ਹ 30 ਦਸੰਬਰ, 2024

ਕਲ ਇੱਥੇ ਰਿਲੀਜ਼ ਕੀਤੀ ਗਈ ਕਿਤਾਬ ‘ਦ ਟਾਈਮ ਕੈਪਸੂਲ’ ਜੋ ਦੋ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਲਿਹਨਾਜ਼ ਰਾਣਾ ਅਤੇ ਨੂਰ ਢਿੱਲੋਂ ਵੱਲੋਂ ਲਿਖੀ ਗਈ ਹੈ, ਉਨ੍ਹਾਂ ਨੇ ਕਿਤਾਬ ਵਿੱਚ ਪੰਜਾਬ ਦੇ ਕੁਝ ਮਹੱਤਵਪੂਰਨ ਪਰ ਘੱਟ ਮਸ਼ਹੂਰ ਇਤਿਹਾਸਕ ਸਥਾਨਾਂ ਦੀ ਆਪਣੀ ਯਾਤਰਾ ਦੀ ਕਹਾਣੀ ਸਾਂਝੀ ਕੀਤੀ ਹੈ।

ਪਿਛਲੇ ਕਰੀਬ ਡੇਢ ਸਾਲ ਦੇ ਦੌਰਾਨ ਦੋਵੇਂ ਲੇਖਕਾਂ ਨੇ ਪੰਜਾਬ ਦੇ ਵੱਖ-ਵੱਖ ਸਥਾਨਾਂ ਦੀ ਯਾਤਰਾ ਕੀਤੀ ਹੈ, ਜਿਸ ਵਿੱਚ ਕਪੂਰਥਲਾ ਪੈਲੇਸ, ਲੋਧੀ ਕਿਲਾ, ਬੁਰੇਲ ਕਿਲਾ, ਮਾਨੌਲੀ ਕਿਲਾ, ਸੰਗਹੋਲ ਸਤੂਪ ਅਤੇ ਹੋਰ ਇਤਿਹਾਸਕ ਸਮਾਰਕਾਂ ਨੂੰ ਸ਼ਾਨਦਾਰ ਅਤੇ ਰੰਗਦਾਰ ਤਸਵੀਰਾਂ ਦੇ ਨਾਲ ਕਿਤਾਬ ਦੇ ਰੂਪ ਵਿੱਚ ਦਰਜ ਕੀਤਾ ਹੈ।

ਦੋਵੇਂ ਲੇਖਕਾਂ ਦੇ ਵਿਸਥਾਰਪੂਰਵਕ ਵਰਣਨਾਂ ਵਿੱਚ ਉਹ ਕਿਲੇ ਅਤੇ ਮਹਿਲ ਸ਼ਾਮਲ ਹਨ ਜੋ ਉਨ੍ਹਾਂ ਨੇ ਵੇਖੇ।ਇਸ ਤੋਂ ਇਲਾਵਾ ਪਟਿਆਲਾ, ਕਪੂਰਥਲਾ ਅਤੇ ਫਰੀਦਕੋਟ ਦੇ ਰਾਜਸੀ ਪਰਿਵਾਰਾਂ ਦੇ ਸ਼ਾਹੀ ਗਹਿਣੇ ਵੀ ਸ਼ਾਮਲ ਹਨ ।ਇਹ ਵਰਣਨ ਸਥਾਨਕ ਇਤਿਹਾਸ ਅਤੇ ਯੂਰਪੀ ਸ਼ਿਲਪਕਲਾ ਦੇ ਸੰਬੰਧਾਂ ਨੂੰ ਉਜਾਗਰ ਕਰਦੇ ਹਨ।

ਇਹ ਕਿਤਾਬ ਇਸ ਯਾਤਰਾ ਦਾ ਅਕਸ ਹੈ ਅਤੇ ਲੇਖਕਾਂ ਦੇ ਤਜਰਬਿਆਂ ਦਾ ਨਤੀਜਾ ਹੈ ਜੋ ਉਨ੍ਹਾਂ ਨੇ ਇਨ੍ਹਾਂ ਸਥਾਨਾਂ ਦੀ ਖੋਜ, ਪੇਂਟਿੰਗ ਅਤੇ ਦਸਤਾਵੇਜ਼ੀਕਰਨ ਦੌਰਾਨ ਪ੍ਰਾਪਤ ਕੀਤੇ। ਉਨ੍ਹਾਂ ਦਾ ਪ੍ਰੋਜੈਕਟ ਇੱਕ ਇੰਸਟਾਗ੍ਰਾਮ ਅਕਾਊਂਟ (thetimecapsule._) ਦੇ ਰੂਪ ਵਿੱਚ ਸ਼ੁਰੂ ਹੋਇਆ ਅਤੇ ਫਿਰ ਇੱਕ ਸਮਰਪਿਤ ਵੈੱਬਸਾਈਟ(www.timecapsule.blog) ਵਿੱਚ ਵਿਕਸਿਤ ਹੋਇਆ।

ਲਹਿਨਾਜ਼ ਰਾਣਾ ਅਤੇ ਉਨ੍ਹਾਂ ਦੀ ਸਹਿ-ਲੇਖਿਕਾ ਨੂਰ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਸਮਾਰਕ ਕਾਫੀ ਸਮੇਂ ਤੋਂ ਆਮ ਲੋਕਾਂ ਦੀ ਨਜ਼ਰ ਤੋਂ ਲੁਕੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਕ ਸਮੇਂ ਦੇ ਲੰਮੇ ਅਰਸੇ, ਸੰਸਕ੍ਰਿਤਿਕ ਮੂਲ ਅਤੇ ਪੰਜਾਬ ਦੀ ਵਿਰਾਸਤ ਦੇ ਗਵਾਹ ਹਨ। ਜਦੋਂ ਅਸੀਂ ਇਨ੍ਹਾਂ ਸਮਾਰਕਾਂ ਨੂੰ ਵੇਖਣ ਗਏ, ਤਾਂ ਅਸੀਂ ਬਹੁਤ ਪ੍ਰਭਾਵਿਤ ਹੋਏ ਅਤੇ ਇਸ ਨੂੰ ਕਿਤਾਬ ਦੇ ਰੂਪ ਵਿੱਚ ਦਰਜ ਕਰਨ ਦਾ ਫੈਸਲਾ ਕੀਤਾ।

ਇਤਿਹਾਸਕਾਰ ਅਤੇ ਸਿਖਿਆਸ਼ਾਸਤਰੀ ਸ਼ੇਖਰ ਦੱਤ, ਜਿਨ੍ਹਾਂ ਨੇ ਕਿਤਾਬ ਜਾਰੀ ਕੀਤੀ, ਨੇ ਕਿਹਾ ਕਿ ਇਹ ਕਿਤਾਬ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਇਸਨੂੰ ਪੜ੍ਹਦੇ ਹੋਏ ਪਾਠਕ ਆਪਣੇ ਆਪ ਨੂੰ ਇਨ੍ਹਾਂ ਸਮਾਰਕਾਂ ਦੇ ਦੌਰੇ 'ਤੇ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਯਤਨ ਸ਼ਲਾਘਾਯੋਗ ਹਨ ਕਿਉਂਕਿ ਲੇਖਕਾਂ ਨੇ ਬਹੁਤ ਛੋਟੀ ਉਮਰ ਵਿੱਚ ਇਤਿਹਾਸ ਅਤੇ ਇਤਿਹਾਸਕ ਸਮਾਰਕਾਂ ਦੀ ਮਹੱਤਤਾ ਨੂੰ ਸਮਝਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ