Thursday, January 02, 2025  

ਪੰਜਾਬ

ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁਹੰਮਦ ਰਫ਼ੀ ਦੇ ਪੁੱਤਰ ਸਾਹਿਦ ਰਫੀ ਨੂੰ ਕੀਤਾ ਸਨਮਾਨਿਤ  

December 30, 2024
ਸ੍ਰੀ ਫ਼ਤਹਿਗੜ੍ਹ ਸਾਹਿਬ/30 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)

ਯਾਦਗਰ-ਏ-ਰਫ਼ੀ ਸੁਸਾਇਟੀ ਵੱਲੋਂ ਮੁਹੰਮਦ ਰਫੀ ਮੈਮੋਰੀਅਲ ਨਾਈਟ-2024 ਨਾਲ ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਨੂੰ ਉਨ੍ਹਾਂ ਦੀ 100ਵੀਂ  ਜਨਮ ਸ਼ਤਾਬਦੀ ਮਨਾ ਕੇ  ਸ਼ਰਧਾਂਜਲੀ ਭੇਂਟ ਕੀਤੀ ਗਈ। ਦੇਸ਼ ਭਗਤ ਯੂਨੀਵਰਸਿਟੀ ਤੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁਹੰਮਦ ਰਫੀ ਦੁਆਰਾ ਗਾਏ ਗਏ ਪ੍ਰਸਿੱਧ ਗੀਤਾਂ ਦੀ ਪੇਸ਼ਕਾਰੀ ਦੇ ਨਾਲ ਰੂਹਾਨੀ ਧੁਨਾਂ ਦੀ ਇੱਕ ਮਨਮੋਹਕ ਸ਼ਾਮ ਪੇਸ਼ ਕੀਤੀ ਗਈ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਫ਼ੀ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁਹੰਮਦ ਰਫ਼ੀ ਸਾਹਿਬ ਦੇ ਪੁੱਤਰ ਸਾਹਿਦ ਰਫੀ ਉਹਨਾਂ ਦੀ ਪਤਨੀ ਫਿਰਦੌਸ ਰਫੀ ਅਤੇ ਮੰਤਰੀ ਹਰਭਜਨ ਸਿੰਘ ਦਾ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਵਲੋਂ ਸਨਮਾਨ ਕੀਤਾ ਗਿਆ। ਦੂਜੇ ਪਾਸੇ ਡਾ: ਜ਼ੋਰਾ ਸਿੰਘ ਨੂੰ ਯਾਦਗਰ-ਏ-ਰਫ਼ੀ ਸੁਸਾਇਟੀ ਵੱਲੋਂ ਸਾਹਿਦ ਰਫ਼ੀ ਤੇ ਜਨਰਲ ਸਕੱਤਰ ਬੀ ਡੀ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ: ਜ਼ੋਰਾ ਸਿੰਘ ਨੇ ਮੁਹੰਮਦ ਰਫੀ ਨੂੰ ਉੱਤਮਤਾ ਅਤੇ ਨਿਮਰਤਾ ਦੇ ਪ੍ਰਤੀਕ ਵਜੋਂ, ਅਜਿਹੇ ਸੱਭਿਆਚਾਰਕ ਪ੍ਰਤੀਕਾਂ ਨੂੰ ਯਾਦ ਕਰਨ ਅਤੇ ਸਨਮਾਨਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾ. ਤਜਿੰਦਰ ਕੌਰ ਨੇ ਰਫੀ ਸਾਹਿਬ ਦੇ ਸੰਗੀਤ ਦੀ ਸਦੀਵੀ ਯਾਦ ਨੂੰ ਉਜਾਗਰ ਕਰਦੇ ਹੋਏ ਇਸ ਨੂੰ ਪੀੜ੍ਹੀਆਂ ਤੋਂ ਪਾਰ ਦਾ ਖਜ਼ਾਨਾ ਦੱਸਿਆ।ਸਮਾਗਮ ਵਿੱਚ ਬਾਰ ਕੌਂਸਲ ਆਫ਼ ਇੰਡੀਆ ਦੇ ਮੈਂਬਰ ਸੁਵੀਰ ਸਿੱਧੂ ਸਮੇਤ ਸੰਜੀਵ ਕੁਮਾਰ, ਡੀਜੀਐਮ ਯੂਨੀਅਨ ਬੈਂਕ; ਐਸਐਮਐਸ ਸੰਧੂ, ਇਨਫੋਟੈਕ ਪੰਜਾਬ ਦੇ ਸਾਬਕਾ ਚੇਅਰਮੈਨ; ਡਾ: ਸੁਰਜੀਤ ਕੌਰ ਪਥੇਜਾ, ਡਾਇਰੈਕਟਰ ਮੀਡੀਆ ਡੀ.ਬੀ.ਯੂ. ਜਸਬੀਰ ਮੱਗੂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।ਇਸ ਦੌਰਾਨ ਦੇਸ਼ ਭਗਤ ਰੇਡੀਓ107.8 ਐਫਐਮ (ਆਪਕੀ ਆਵਾਜ਼) ਅਤੇ ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਨੇ ਪ੍ਰਸਿੱਧ ਗਾਇਕ ਮੁਹੰਮਦ ਰਫੀ ਦੀ 100ਵੀਂ ਜਨਮ ਵਰ੍ਹੇਗੰਢ ਮਨਾਈ। ਇਸ ਮੌਕੇ ਬਾਲੀਵੁੱਡ ਫੈਸੀਲੀਟੇਸ਼ਨ ਸੈੱਲ ਚੰਡੀਗੜ੍ਹ ਦੇ ਸੰਸਥਾਪਕ ਮੈਂਬਰ ਵਿਮਲ ਤ੍ਰਿਖਾ, ਰਾਕੇਸ਼ ਜੇਠੀ, ਭੂਸ਼ਣ ਮਲਹੋਤਰਾ, ਦੀਪਕ ਰਾਖੀ ਅਤੇ ਐਸ ਕੇ ਅਰੋੜਾ ਨੇ ਰਫੀ ਦੇ ਗੀਤਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਮੁਹੰਮਦ ਰਫੀ ਬਾਰੇ ਕੀਮਤੀ ਅਤੇ ਦਿਲਚਸਪ ਜਾਣਕਾਰੀ ਵੀ ਸਾਂਝੀ ਕੀਤੀ। ਡੀਬੀ ਰੇਡੀਓ ਦੀ ਸਟੇਸ਼ਨ ਹੈੱਡ ਆਰਜੇ ਸੰਘਮਿੱਤਰਾ ਨੇ ਵੀ ਸੰਗੀਤ ਦੇ ਉਸਤਾਦ ਮੁਹੰਮਦ ਰਫੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮੁਹੰਮਦ ਰਫੀ ਦੀ ਗਾਇਕੀ ਸਦਾਬਹਾਰ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵਿਖੇ ਸੰਗਤਾਂ ਦੀ ਆਮਦ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਪਾਠਕ੍ਰਮ ਦੀ ਸੋਧ: ਨੈੱਟ ਦੀ ਤਿਆਰੀ” ਵਿਸ਼ੇ ’ਤੇ ਮਾਹਿਰ ਲੈਕਚਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਮੋਹਾਲੀ: ਓਵਰਸਪੀਡ ਮਰਸਡੀਜ਼ ਨੇ ਫੂਡ ਡਿਲੀਵਰੀ ਨੂੰ ਟੱਕਰ ਮਾਰੀ, ਦੋ ਜ਼ਖਮੀ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਪੰਜਾਬ ਨੇ 2024 ਵਿੱਚ 2.84 ਲੱਖ ਬੂਟੇ ਲਗਾਏ, ਮੰਤਰੀ ਨੇ ਕਿਹਾ

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਪੰਜਾਬ ਸਰਕਾਰ ਪੁਲਿਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ: ਕਿਸਾਨ ਆਗੂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ

ਕਿਸਾਨਾਂ ਵੱਲੋਂ ਅੱਜ 'ਪੰਜਾਬ ਬੰਦ' ਦਾ ਸੱਦਾ, ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ