Sunday, January 05, 2025  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

January 02, 2025
ਸ੍ਰੀ ਫ਼ਤਹਿਗੜ੍ਹ ਸਾਹਿਬ/2 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਦੇਸ਼ ਭਗਤ ਹਸਪਤਾਲ ਮੰਡੀ ਗੋਬਿੰਦਗੜ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ।ਇਹ ਕੈਂਪ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦੀ ਜੋੜ ਮੇਲ ਦੌਰਾਨ ਲਗਾਇਆ ਗਿਆ।ਇਹ ਕੈਂਪ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਦਾ ਉਦੇਸ਼ ਸਮਾਜ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਦਵਾਈਆਂ ਸਮੇਤ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸੀ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ, ਇੱਕ ਜ਼ਿੰਮੇਵਾਰ ਸੰਸਥਾ ਹੈ ਜੋ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ ਨੇ ਕਿਫਾਇਤੀ ਅਤੇ ਮਿਆਰੀ ਸਿਹਤ ਸੰਭਾਲ ਲਈ ਯੂਨੀਵਰਸਿਟੀ ਦੀ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੱਤਾ।ਸ਼ਹੀਦੀ ਸਭਾ ਦੌਰਾਨ ਲਗਾਏ ਗਏ ਇਸ ਕੈਂਪ ਦਾ ਸੈਂਕੜੇ ਮਰੀਜ਼ਾਂ ਅਤੇ ਸ਼ਰਧਾਲੂਆਂ ਨੇ ਲਾਭ ਲਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

9 ਕੁਇੰਟਲ ਭੁੱਕੀ ਸਮੇਤ ਕਾਬੂ ਕੀਤੇ ਗਏ ਸਮੱਗਲਰ ਦੀ 53 ਲੱਖ ਰੁਪਏ ਦੀ ਜਾਇਦਾਦ ਅਟੈਚ

9 ਕੁਇੰਟਲ ਭੁੱਕੀ ਸਮੇਤ ਕਾਬੂ ਕੀਤੇ ਗਏ ਸਮੱਗਲਰ ਦੀ 53 ਲੱਖ ਰੁਪਏ ਦੀ ਜਾਇਦਾਦ ਅਟੈਚ

ਰੋਟਰੀ ਕਲੱਬ ਸਰਹਿੰਦ ਵੱਲੋਂ ਔਰਤਾਂ ਦੀ ਸਿਹਤ ਜਾਂਚ ਅਤੇ ਨਿੱਜੀ ਸਫਾਈ ਬਾਰੇ ਸੈਮੀਨਾਰ 

ਰੋਟਰੀ ਕਲੱਬ ਸਰਹਿੰਦ ਵੱਲੋਂ ਔਰਤਾਂ ਦੀ ਸਿਹਤ ਜਾਂਚ ਅਤੇ ਨਿੱਜੀ ਸਫਾਈ ਬਾਰੇ ਸੈਮੀਨਾਰ 

ਖਮਾਣੋਂ ਨੇੜਲੇ ਪਿੰਡ ਰਿਆ ਦੇ ਨੌਜਵਾਨ ਦਾ ਅਮਰੀਕਾ ਵਿੱਚ ਭੂਆ ਦੇ ਲੜਕੇ ਵੱਲੋਂ ਗੋਲੀ ਮਾਰ ਕੇ ਕਤਲ

ਖਮਾਣੋਂ ਨੇੜਲੇ ਪਿੰਡ ਰਿਆ ਦੇ ਨੌਜਵਾਨ ਦਾ ਅਮਰੀਕਾ ਵਿੱਚ ਭੂਆ ਦੇ ਲੜਕੇ ਵੱਲੋਂ ਗੋਲੀ ਮਾਰ ਕੇ ਕਤਲ

ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦੇ ਲਈ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦੇ ਲਈ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ  

ਕੰਬਣੀ ਲੱਗਣ ਤੇ ਸ਼ਰਾਬ ਦਾ ਸੇਵਨ ਕਰਨਾ ਮੌਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ : ਡਾ. ਦਵਿੰਦਰਜੀਤ ਕੌਰ

ਕੰਬਣੀ ਲੱਗਣ ਤੇ ਸ਼ਰਾਬ ਦਾ ਸੇਵਨ ਕਰਨਾ ਮੌਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ : ਡਾ. ਦਵਿੰਦਰਜੀਤ ਕੌਰ

ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਦੀ ਵਿਆਪਕ ਸਮੀਖਿਆ ਦੀ ਲੋੜ: ਪੰਜਾਬ ਸਪੀਕਰ

ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਦੀ ਵਿਆਪਕ ਸਮੀਖਿਆ ਦੀ ਲੋੜ: ਪੰਜਾਬ ਸਪੀਕਰ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਲੋਕ ਅਰਪਿਤ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਲੋਕ ਅਰਪਿਤ