Monday, January 06, 2025  

ਪੰਜਾਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਲੋਕ ਅਰਪਿਤ

January 03, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/3 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਤਿਆਰ ਕੀਤੀ ਕਿਤਾਬ ‘ਚਾਰ ਸਾਹਿਬਜ਼ਾਦੇ: ਲਾਇਫ਼ ਐਂਡ ਕੰਟਰੀਬਿਊਸ਼ਨ’ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਅਰਪਣ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਰ ਕੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸਿੱਖ ਧਰਮ ਅਤੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਅਤੇ ਸ਼ਹਾਦਤ ਨੂੰ ਸਿਜਦਾ ਕਰਨ ਲਈ ਹਰ ਸਾਲ ਦੇਸ਼-ਵਿਦੇਸ਼ ਦੀ ਧਰਤੀ ਤੋਂ ਸੰਗਤ ਇਸ ਅਸਥਾਨ ’ਤੇ ਹਾਜ਼ਰੀ ਭਰਦੀ ਹੈ ਤੇ ਹਰ ਸਾਲ 11 ਤੋਂ 13 ਪੋਹ ਨੂੰ ਇਸ ਅਸਥਾਨ ’ਤੇ ਸ਼ਹੀਦੀ ਸਭਾ ਹੁੰਦੀ ਹੈ। ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ਇਸ ਦਿਸ਼ਾ ਵਿੱਚ ਇਹ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ। ਇਹ ਕਿਤਾਬ ਤਿੰਨ ਭਾਸ਼ਾਵਾਂ ਵਿੱਚ ਸਾਹਿਬਜ਼ਾਦਿਆਂ ਸਬੰਧੀ ਜਾਣਕਾਰੀ ਪ੍ਰਦਾਨ ਕਰਦੀ ਹੈ, ਜਿਸ ਨਾਲ ਭਾਰਤ ਦੇ ਵੱਖੋ ਵੱਖ ਰਾਜਾਂ ਵਿਚਲੇ ਪਾਠਕਾਂ ਲਈ ਇਹ ਪੁਸਤਕ ਵਧੇਰੇ ਸਹਾਈ ਸਾਬਤ ਹੋਵੇਗੀ। ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੀ ਇਸ ਕਿਤਾਬ ਵਿੱਚ ਡਾ. ਗੰਡਾ ਸਿੰਘ, ਸ਼ਮਸ਼ੇਰ ਸਿੰਘ ਅਸ਼ੋਕ, ਭਗਤ ਲਕਸ਼ਮਣ ਸਿੰਘ, ਪਿਆਰਾ ਸਿੰਘ ਪਦਮ, ਜਸਵੰਤ ਸਿੰਘ ਨੇਕੀ, ਡਾ. ਜਸਪਾਲ ਸਿੰਘ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਜਸਬੀਰ ਕੌਰ ਅਹੂਜਾ, ਗਿਆਨੀ ਬਲਵੰਤ ਸਿੰਘ ਕੋਠਾਗੁਰੂ ਆਦਿ ਸਮੇਤ 32 ਸਿੱਖ ਅਤੇ ਗੈਰ-ਸਿੱਖ ਵਿਦਵਾਨਾਂ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ। ਨਿਸ਼ਚਿਤ ਤੌਰ ’ਤੇ ਇਹ ਪੁਸਤਕ ਪਾਠਕਾਂ ਨੂੰ ਸਾਹਿਬਜ਼ਾਦਿਆਂ ਸਬੰਧੀ ਬਹੁਪੱਖੀ ਜਾਣਕਾਰੀ ਪ੍ਰਦਾਨ ਕਰਨ ਵਿਚ ਸਹਾਈ ਹੋਵੇਗੀ।ਡਾ. ਪਰਮਵੀਰ ਸਿੰਘ ਤੇ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਵਿਚ ਉੱਘੇ ਸਿੱਖ ਵਿਦਵਾਨਾਂ ਦੇ ਲੇਖ ਸ਼ਾਮਲ ਕੀਤੇ ਗਏ ਹਨ ਤਾਂ ਕਿ ਸਾਹਿਬਜ਼ਾਦਿਆਂ ਸਬੰਧੀ ਸਿੱਖ ਵਿਦਵਾਨਾਂ ਦਾ ਦ੍ਰਿਸ਼ਟੀਕੋਣ ਵਿਦਿਆਰਥੀਆਂ, ਖੋਜਾਰਥੀਆਂ ਅਤੇ ਆਮ ਪਾਠਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

9 ਕੁਇੰਟਲ ਭੁੱਕੀ ਸਮੇਤ ਕਾਬੂ ਕੀਤੇ ਗਏ ਸਮੱਗਲਰ ਦੀ 53 ਲੱਖ ਰੁਪਏ ਦੀ ਜਾਇਦਾਦ ਅਟੈਚ

9 ਕੁਇੰਟਲ ਭੁੱਕੀ ਸਮੇਤ ਕਾਬੂ ਕੀਤੇ ਗਏ ਸਮੱਗਲਰ ਦੀ 53 ਲੱਖ ਰੁਪਏ ਦੀ ਜਾਇਦਾਦ ਅਟੈਚ

ਰੋਟਰੀ ਕਲੱਬ ਸਰਹਿੰਦ ਵੱਲੋਂ ਔਰਤਾਂ ਦੀ ਸਿਹਤ ਜਾਂਚ ਅਤੇ ਨਿੱਜੀ ਸਫਾਈ ਬਾਰੇ ਸੈਮੀਨਾਰ 

ਰੋਟਰੀ ਕਲੱਬ ਸਰਹਿੰਦ ਵੱਲੋਂ ਔਰਤਾਂ ਦੀ ਸਿਹਤ ਜਾਂਚ ਅਤੇ ਨਿੱਜੀ ਸਫਾਈ ਬਾਰੇ ਸੈਮੀਨਾਰ 

ਖਮਾਣੋਂ ਨੇੜਲੇ ਪਿੰਡ ਰਿਆ ਦੇ ਨੌਜਵਾਨ ਦਾ ਅਮਰੀਕਾ ਵਿੱਚ ਭੂਆ ਦੇ ਲੜਕੇ ਵੱਲੋਂ ਗੋਲੀ ਮਾਰ ਕੇ ਕਤਲ

ਖਮਾਣੋਂ ਨੇੜਲੇ ਪਿੰਡ ਰਿਆ ਦੇ ਨੌਜਵਾਨ ਦਾ ਅਮਰੀਕਾ ਵਿੱਚ ਭੂਆ ਦੇ ਲੜਕੇ ਵੱਲੋਂ ਗੋਲੀ ਮਾਰ ਕੇ ਕਤਲ

ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦੇ ਲਈ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦੇ ਲਈ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ  

ਕੰਬਣੀ ਲੱਗਣ ਤੇ ਸ਼ਰਾਬ ਦਾ ਸੇਵਨ ਕਰਨਾ ਮੌਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ : ਡਾ. ਦਵਿੰਦਰਜੀਤ ਕੌਰ

ਕੰਬਣੀ ਲੱਗਣ ਤੇ ਸ਼ਰਾਬ ਦਾ ਸੇਵਨ ਕਰਨਾ ਮੌਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ : ਡਾ. ਦਵਿੰਦਰਜੀਤ ਕੌਰ

ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਦੀ ਵਿਆਪਕ ਸਮੀਖਿਆ ਦੀ ਲੋੜ: ਪੰਜਾਬ ਸਪੀਕਰ

ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਦੀ ਵਿਆਪਕ ਸਮੀਖਿਆ ਦੀ ਲੋੜ: ਪੰਜਾਬ ਸਪੀਕਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ