Saturday, March 01, 2025  

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

January 06, 2025

ਭੱਠਾ ਸਾਹਿਬ (ਰੋਪੜ), 6 ਜਨਵਰੀ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।

ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤਾਲੇ ਤੋੜ ਕੇ ਦੁਕਾਨ ’ਚੋਂ ਕੀਤਾ ਲੱਖਾ ਰੁਪਏ ਦਾ ਸਮਾਨ ਚੋਰੀ

ਤਾਲੇ ਤੋੜ ਕੇ ਦੁਕਾਨ ’ਚੋਂ ਕੀਤਾ ਲੱਖਾ ਰੁਪਏ ਦਾ ਸਮਾਨ ਚੋਰੀ

ਨਸ਼ਾ ਤਸਕਰ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ, ASI ਜ਼ਖਮੀ

ਨਸ਼ਾ ਤਸਕਰ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ, ASI ਜ਼ਖਮੀ

ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਪਤੀ-ਪਤਨੀ ਕਾਬੂ-

ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਪਤੀ-ਪਤਨੀ ਕਾਬੂ-

ਠੇਕੇ ਤੇ ਜ਼ਮੀਨ ਲੈ ਕੇ ਕੱਢਦੇ ਸੀ ਘਰ ਦੀ ਸ਼ਰਾਬ ਤਾਂ ਪੁਲਿਸ ਨੇ ਕਰ ਲਏ ਕਾਬੂ

ਠੇਕੇ ਤੇ ਜ਼ਮੀਨ ਲੈ ਕੇ ਕੱਢਦੇ ਸੀ ਘਰ ਦੀ ਸ਼ਰਾਬ ਤਾਂ ਪੁਲਿਸ ਨੇ ਕਰ ਲਏ ਕਾਬੂ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਚੌਥਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟਮੀ ਸਿੰਪੋਜ਼ੀਅਮ-2025 ਸਮਾਪਤ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਚੌਥਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟਮੀ ਸਿੰਪੋਜ਼ੀਅਮ-2025 ਸਮਾਪਤ

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਮਾਤਾ ਗੁਜਰੀ ਕਾਲਜ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲੇ ਵਿੱਚ ਨਾਮਣਾ ਖੱਟਿਆ 

ਮਾਤਾ ਗੁਜਰੀ ਕਾਲਜ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲੇ ਵਿੱਚ ਨਾਮਣਾ ਖੱਟਿਆ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਪਲੇਸਮੈਂਟ ਸੈਲ ਵੱਲੋਂ ਕਰਵਾਇਆ ਗਿਆ ਮੈਗਾ ਰੋਜ਼ਗਾਰ ਮੇਲਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਪਲੇਸਮੈਂਟ ਸੈਲ ਵੱਲੋਂ ਕਰਵਾਇਆ ਗਿਆ ਮੈਗਾ ਰੋਜ਼ਗਾਰ ਮੇਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਕੀਤਾ 2025 ਸ਼ਾਨਦਾਰ ਪ੍ਰਦਰਸ਼ਨ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਕੀਤਾ 2025 ਸ਼ਾਨਦਾਰ ਪ੍ਰਦਰਸ਼ਨ