Thursday, January 09, 2025  

ਪੰਜਾਬ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

January 08, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 8 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਸਰਹਿੰਦ ਵਿਖੇ ਬੀਡੀਪੀਓ ਦੀਪਸ਼ਿਖਾ (ਪੀਸੀਐਸ-ਏ) ਦੀ ਅਗਵਾਈ ਦੇ ਵਿੱਚ ਸੁਖਮਣੀ ਸਾਹਿਬ ਜੀ ਦੇ ਜਾਪ ਕਰਵਾਏ ਗਏ, ਕੀਰਤਨ ਉਪਰੰਤ ਭੋਗ ਪਾਏ ਗਏ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ, ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ,ਚੰਦ ਸਿੰਘ ਬੀਡੀਪੀਓ ਖੇੜਾ, ਡਾ. ਪਰਮਵੀਰ ਕੌਰ ਬੀਡੀਪੀਓ ਖਮਾਣੋ, ਡਾ. ਮੋਹਿਤ ਕਲਿਆਣ ਬੀਡੀਪੀਓ ਅਮਲੋਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਭਾਈ ਅਬਿਨਾਸ਼ੀ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨੇ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਸ ਧਰਤੀ ਉੱਤੇ ਸਾਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ ਇਹ ਉਨਾਂ ਮਹਾਨ ਸ਼ਹੀਦਾਂ ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਸਾਨੂੰ ਇਸ ਧਰਤੀ ਦੇ ਉੱਤੇ ਸੱਚੇ ਦਿਲੋਂ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਵੀ ਮੇਰੀ ਅਪੀਲ ਹੈ ਕਿ ਆਰਟੀਫਿਸ਼ਅਲ ਇੰਟੈਲੀਜੈਂਸੀ ਦਾ ਜਮਾਨਾ ਹੈ। ਹਰ ਕੰਮ ਦੀ ਬਰੀਕੀ ਨੂੰ ਸਮਝਦੇ ਹੋਏ ਸਾਨੂੰ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਾ ਚਾਹੀਦਾ ਹੈ। ਕਿਸੇ ਵਿਅਕਤੀ ਨੇ ਇਥੇ ਸਦਾ ਕਿਸੇ ਅਹੁਦੇ ਉੱਤੇ ਬਿਰਾਜਮਾਨ ਨਹੀਂ ਰਹਿਣਾ, ਪਰੰਤੂ ਜੇਕਰ ਅਸੀਂ ਕੁਝ ਚੰਗਾ ਕਰਕੇ ਜਾਵਾਂਗੇ ਤਾਂ ਸਾਨੂੰ ਲੰਮਾ ਸਮਾਂ ਯਾਦ ਰੱਖਿਆ ਜਾਵੇਗਾ। ਇਸ ਲਈ ਆਪਾਂ ਸਾਰੇ ਰਲ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕਰੀਏ ਤਾਂ ਜੋ ਇੱਕ ਚੰਗੀ ਪਿਰਤ ਪੈ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਪੰਚਾਇਤ ਅਫਸਰ ਪ੍ਰਦੀਪ ਸਿੰਘ, ਸੈਕਟਰੀ ਰਜਿੰਦਰ ਸਿੰਘ,ਆੜਤੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ ਤਰਸੇਮ ਉੱਪਲ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਰਜੇਸ਼ ਕੁਮਾਰ ਉੱਪਲ, ਸੈਕਟਰੀ ਰਾਜਵੀਰ ਸਿੰਘ, ਸੈਕਟਰੀ ਖੁਸ਼ਵਿੰਦਰ ਸਿੰਘ, ਸੈਕਟਰੀ ਤਜਿੰਦਰ ਸਿੰਘ, ਗੁਰਜੰਟ ਸਿੰਘ ਸਰਪੰਚ ਸੰਗਤਪੁਰ ਸੋਢੀਆਂ, ਸਤਪਾਲ ਸਿੰਘ ਸਰਪੰਚ ਖਰੇ, ਸਿਕੰਦਰ ਸਿੰਘ ਸਰਪੰਚ ਬਹਿਲੋਲਪੁਰ, ਹਰਜਿੰਦਰ ਸਿੰਘ ਸਰਪੰਚ ਪੰਡਰਾਲੀ, ਜਗਰੂਪ ਸਿੰਘ ਸਰਪੰਚ ਧਤੌਂਦਾ, ਮਨਦੀਪ ਸਿੰਘ ਪੋਲਾ , ਗੁਰਸਤਿੰਦਰ ਸਿੰਘ, ਦੀਪਕ ਬਾਤਿਸ਼, ਬੰਟੀ ਸੈਣੀ, ਰਾਜ ਦਵਿੰਦਰ ਸਿੰਘ ਲਾਡੀ, ਜਤਿੰਦਰ ਸਿੰਘ ਮਿੱਠੂ, ਦਫਤਰ ਸਕੱਤਰ ਬਹਾਦਰ ਖਾਨ, ਪੀਏ ਸਤੀਸ਼ ਕੁਮਾਰ, ਸਰਬਜੀਤ ਸਿੰਘ ਰੁੜਕੀ, ਭਰਪੂਰ ਸਿੰਘ ਅਤਾਪੁਰ, ਅਵਤਾਰ ਸਿੰਘ ਪੰਜੋਲਾ, ਨਾਹਰ ਸਿੰਘ ਆਦਮਪੁਰ, ਅਮਰੀਕ ਸਿੰਘ ਬਾਲਪੁਰ ਸਮੇਤ ਆਪ ਦੇ ਵਲੰਟੀਅਰ ਅਤੇ ਬੀਡੀਪੀਓ ਦਫਤਰ ਸਰਹਿੰਦ ਦਾ ਸਮੂਹ ਸਟਾਫ ਹਾਜਰ ਸੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਆਈ.ਐਮ.ਏ. ਨੇ ਲੋਹੜੀ ਦਾ ਤਿਉਹਾਰ ਸ਼ਾਨਦਾਰ ਸੱਭਿਆਚਾਰਕ ਉਤਸ਼ਾਹ ਨਾਲ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਅਤੇ ਆਈ.ਐਮ.ਏ. ਨੇ ਲੋਹੜੀ ਦਾ ਤਿਉਹਾਰ ਸ਼ਾਨਦਾਰ ਸੱਭਿਆਚਾਰਕ ਉਤਸ਼ਾਹ ਨਾਲ ਮਨਾਇਆ