ਸ੍ਰੀ ਫ਼ਤਹਿਗੜ੍ਹ ਸਾਹਿਬ/ 8 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
ਸਰਹਿੰਦ ਦੇ ਤ੍ਰਿਵੇਣੀ ਮੰਦਿਰ ਸਾਹਮਣੇ ਸਥਿਤ, ਬਾਡੀ ਟੈਂਪਲ ਜਿਮ, ਵਿਖੇ ਆਉਂਦੀ 12 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਡੀ ਟੈਂਪਲ ਜਿਮ ਦੇ ਮਾਲਕ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਿੰਮ ਦੇ ਅਹਾਤੇ ਵਿੱਚ ਆਯੋਜਿਤ ਕੀਤਾ ਜਾਣ ਵਾਲਾ ਇਹ ਸਮਾਗਮ ਨੌਜਵਾਨਾਂ ਨੂੰ ਲੋਕ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮਹਿਮਾਨ ਵਜੋਂ ਅਤੇ ਇੱਕ ਮਸ਼ਹੂਰ ਫਿਟਨੈਸ ਆਈਕਨ, ਮਿਸਟਰ ਇੰਡੀਆ ਅਤੇ ਮਿਸਟਰ ਓਲੰਪੀਆ, ਰਵੀ ਕੁਮਾਰ, ਗੈਸਟ ਆਫ ਆਨਰ ਵਜੋਂ ਸ਼ਿਰਕਤ ਕਰਨਗੇ।ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਿੰਮ ਦੇ ਸਾਰੇ ਮੈਂਬਰ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ "ਸਾਡਾ ਜਿਮ ਸਿਰਫ਼ ਸਰੀਰਕ ਫਿੱਟਨੈੱਸ ਦਾ ਕੇਂਦਰ ਹੀ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਦੇ ਕੰਮਾਂ ਲਈ ਨੌਜਵਾਨੀ ਨੂੰ ਉਤਸ਼ਾਹਿਤ ਕਰਨ ਦਾ ਇੱਕ ਪਲੇਟਫਾਰਮ ਵੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਵਚਨਬੱਧ ਹਾਂ।