Thursday, January 09, 2025  

ਪੰਜਾਬ

*20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

January 08, 2025

ਸੰਗਰੂਰ , 8 ਜਨਵਰੀ (ਹਰਜਿੰਦਰ ਸਿੰਘ ਦੁੱਗਾਂ)-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਿ੍ਰਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਰਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪਿ੍ਰਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਨੂੰ ਸਲਾਹਕਾਰ ਦਾ ਅਹੁਦਾ ਮੁੜ ਨਿਯੁਕਤ ਕਰਨ ਲਈ ਅਕਾਲੀ ਦਲ ਦਾ ਵਿਰੋਧ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਾਡੀ ਟੈਂਪਲ ਜਿਮ ਸਰਹਿੰਦ ਵੱਲੋਂ 12 ਜਨਵਰੀ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਨੂਰਮਹਿਲ ਨਾਲ ਕੀਤਾ ਸਮਝੌਤਾ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਬੀਡੀਪੀਓ ਦਫਤਰ ਸਰਹਿੰਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਚੋਰੀ ਦੇ 5 ਮੋਟਰ ਸਾਈਕਲਾਂ ਸਮੇਤ 2 ਗਿ੍ਰਫ਼ਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਦੇ ਦੋ ਸਾਥੀ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਆਈ.ਐਮ.ਏ. ਨੇ ਲੋਹੜੀ ਦਾ ਤਿਉਹਾਰ ਸ਼ਾਨਦਾਰ ਸੱਭਿਆਚਾਰਕ ਉਤਸ਼ਾਹ ਨਾਲ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਅਤੇ ਆਈ.ਐਮ.ਏ. ਨੇ ਲੋਹੜੀ ਦਾ ਤਿਉਹਾਰ ਸ਼ਾਨਦਾਰ ਸੱਭਿਆਚਾਰਕ ਉਤਸ਼ਾਹ ਨਾਲ ਮਨਾਇਆ