Monday, January 13, 2025  

ਪੰਜਾਬ

ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਦੌਰਾਨ ਲੋਹੜੀ ਤੇ ਮਾਘੀ ਦੇ ਤਿਉਹਾਰ ਸਬੰਧੀ ਹੋਈਆਂ ਵਿਚਾਰਾਂ

January 13, 2025
ਸ੍ਰੀ ਫ਼ਤਹਿਗੜ੍ਹ ਸਾਹਿਬ/13 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਲਿਖਾਰੀ ਸਭਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਮੰਡੀ ਵਿਖੇ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ, ਗਜ਼ਲਗੋ ਅਵਤਾਰ ਸਿੰਘ ਪੁਆਰ ਤੇ ਮਲਿਕਾ ਰਾਣੀ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਰਹੇ ਜਦਕਿ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ਮੰਚ ਸੰਚਾਲਨ ਕੀਤਾ। ਸਭ ਤੋਂ ਪਹਿਲਾਂ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਉੱਘੇ ਲੇਖਕ ਗੁਰਬਚਨ ਸਿੰਘ ਬਿਰਦੀ ਦੇ ਦਿਹਾਂਤ 'ਤੇ ਦੋ ਮਿੰਟ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬੀਬੀ ਪਰਮਜੀਤ ਕੌਰ ਸਰਹਿੰਦ ਵੱਲੋਂ ਨਵੇਂ ਸਾਹਿਤਕਾਰਾਂ ਮਨਦੀਪ ਕੁਮਾਰ, ਸੁਖਵੰਤ ਸਿੰਘ, ਸੰਦੀਪ ਕੁਮਾਰ, ਰਵਿੰਦਰ ਸਿੰਘ ਰਵੀ ਦਾ ਵਿਸ਼ੇਸ਼ ਤੌਰ ਉੱਤੇ ਸਵਾਗਤ ਕੀਤਾ ਤੇ ਉਹਨਾਂ ਨੂੰ ਆਪਣੀਆਂ ਪੁਸਤਕਾਂ ਭੇਟ ਕੀਤੀਆਂ। ਉਪਰੰਤ ਕਰਵਾਏ ਕਵੀ ਦਰਬਾਰ ਦੌਰਾਨ ਮਨਜੀਤ ਸਿੰਘ ਘੁੰਮਣ ਨੇ ਕਵਿਤਾ 'ਬਚਪਨ ਮੇਰਾ', ਗੁਰਪ੍ਰੀਤ ਸਿੰਘ ਬਰਗਾੜੀ ਨੇ 'ਸ਼ਬਦਾਂ ਦਾ ਨਜ਼ਰਾਨਾ' ਜਸਵਿੰਦਰ ਸਿੰਘ ਤੇ ਮਨਦੀਪ ਕੁਮਾਰ ਨੇ 'ਸਵਾਲ', ਸੁਖਵੰਤ ਸਿੰਘ ਨੇ 'ਪੁੱਛਗਿੱਛ ਤੇ ਛਾਣਬੀਣ', ਪ੍ਰੇਮ ਲਤਾ ਨੇ 'ਸੁਪਨਾ', ਅਵਤਾਰ ਪੁਆਰ ਨੇ `ਗਜ਼ਲ`, ਹਰਜਿੰਦਰ ਸਿੰਘ ਗੋਪਾਲੋਂ ਨੇ ਗੀਤ  'ਲੁੱਟ ਲੈ ਮੌਜ ਬਹਾਰ ਨੀਂ ਜਿੰਦੇ' ਨਾਲ ਹਾਜ਼ਰੀ ਲਵਾਈ। ਪ੍ਰੈਸ ਸਕੱਤਰ ਅਮਰਬੀਰ ਸਿੰਘ ਚੀਮਾ ਨੇ ਵਿਅੰਗਮਈ ਕਵਿਤਾ 'ਅਫਸਰੀ' ਜਦਕਿ ਮਲਿਕਾ ਰਾਣੀ ਨੇ ਲੋਹੜੀ ਤੇ ਮਾਘੀ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੇ ਅਖੀਰ ਵਿੱਚ ਬੀਬੀ ਸਰਹਿੰਦ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਵੀਆਂ ਵੱਲੋਂ ਸੁਣਾਈਆਂ ਰਚਨਾਵਾਂ ਦੀ ਪੜਚੋਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਬੇਸ਼ੱਕ ਅੱਜਕੱਲ੍ਹ ਧੀਆਂ ਦੀ ਲੋਹੜੀ ਮਨਾਉਣ ਦਾ ਵਧ ਰਿਹਾ ਰੁਝਾਨ ਸ਼ੁਭ ਸੰਕੇਤ ਹੈ ਪਰ ਕੀ ਕਦੇ ਅਜਿਹਾ ਦਿਨ ਵੀ ਆਵੇਗਾ ਜਦੋਂ ਧੀਆਂ ਨੂੰ ਉਹਨਾਂ ਦੇ ਮਾਪਿਆਂ ਦੀ ਜ਼ਮੀਨ ਜਾਇਦਾਤ ਵਿੱਚੋਂ ਬਣਦਾ ਹਿੱਸਾ ਵੀ ਮਿਲਣਾ ਸ਼ੁਰੂ ਹੋ ਜਾਵੇਗਾ? ਉਹਨਾਂ ਕਿਹਾ ਕਿ ਬੇਸ਼ੱਕ ਇਸ ਸਬੰਧੀ ਸਰਕਾਰਾਂ ਵੱਲੋਂ ਕਾਨੂੰਨ ਤਾਂ ਬਣਾਏ ਹੋਏ ਹਨ ਪਰ ਇਹਨਾਂ ਨੂੰ ਲਾਗੂ ਹੋਇਆ ਬਹੁਤ ਘੱਟ ਮੌਕਿਆਂ `ਤੇ ਦੇਖਿਆ ਗਿਆ ਹੈ। ਜੇਕਰ ਕੋਈ ਧੀ ਆਪਣੇ ਹੱਕ ਲਈ ਆਵਾਜ਼ ਉਠਾਉਂਦੀ ਹੈ ਤਾਂ ਸਾਡਾ ਸਮਾਜ ਉਸ ਨਾਲੋ ਆਪਣੇ ਰਿਸ਼ਤੇ ਨਾਤੇ ਤੋੜ ਲੈਂਦਾ ਜੋ ਕਿ ਮੰਦਭਾਗੀ ਗੱਲ ਹੈ।ਇਸ ਮੌਕੇ ਜਸ਼ਨ ਮੱਟੂ ਤੇ ਹੋਰ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਸਮਾਜ ਦੀ ਤਰੱਕੀ ਲਈ ਲੜਕੀ ਅਤੇ ਲੜਕੇ ਵਿਚਲੇ ਫਰਕ ਨੂੰ ਖਤਮ ਕਰਨਾ ਅਤੀ ਜਰੂਰੀ : ਐਸਐਮਓ ਡਾ. ਕੇਡੀ ਸਿੰਘ

ਸਮਾਜ ਦੀ ਤਰੱਕੀ ਲਈ ਲੜਕੀ ਅਤੇ ਲੜਕੇ ਵਿਚਲੇ ਫਰਕ ਨੂੰ ਖਤਮ ਕਰਨਾ ਅਤੀ ਜਰੂਰੀ : ਐਸਐਮਓ ਡਾ. ਕੇਡੀ ਸਿੰਘ

ਡੀਬੀਯੂ ਸਕੂਲ ਆਫ਼ ਫਾਰਮੇਸੀ ਨੇ

ਡੀਬੀਯੂ ਸਕੂਲ ਆਫ਼ ਫਾਰਮੇਸੀ ਨੇ "ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ" ਵਿਸ਼ੇ 'ਤੇ ਕਰਵਾਇਆ ਪ੍ਰੋਗਰਾਮ  

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ 'ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ 'ਤੇ

ਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ 'ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ 'ਤੇ

ਰੋਟਰੀ ਕਲੱਬ ਪ੍ਰਧਾਨ ਡਾ. ਹਿਤਿੰਦਰ ਸੂਰੀ ਦੀ ਅਗਵਾਈ ਵਿੱਚ ਮਨਾਈ ਗਈ

ਰੋਟਰੀ ਕਲੱਬ ਪ੍ਰਧਾਨ ਡਾ. ਹਿਤਿੰਦਰ ਸੂਰੀ ਦੀ ਅਗਵਾਈ ਵਿੱਚ ਮਨਾਈ ਗਈ "ਧੀਆਂ ਦੀ ਲੋਹੜੀ"