ਸ੍ਰੀ ਫ਼ਤਹਿਗੜ੍ਹ ਸਾਹਿਬ/13 ਜਨਵਰੀ
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਹਸਪਤਾਲ ਵਿੱਚ ਨਵ ਜਨਮੀਆ ਬੱਚੀਆਂ ਨੂੰ ਗਰਮ ਕੱਪੜੇ ਅਤੇ ਖਿਡਾਉਣੇ ਵੰਡੇ ਗਏ ਅਤੇ ਭਰੂਣ ਹੱਤਿਆ ਨੂੰ ਖਤਮ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ਮਾਣ ਤੇ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ ਇਸ ਲਈ ਸਮਾਜ ਵਿੱਚੋਂ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨਾ ਬਹੁਤ ਜ਼ਰੂਰੀ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ । ਉਹਨਾਂ ਕਿਹਾ ਕਿ ਅੱਜ ਦੇ ਯੁਗ ਵਿੱਚ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਇਸ ਲਈ ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉਚ ਵਿੱਦਿਆ ਸਹਿਤ ਚੰਗਾ ਪਾਲਣ ਪੋਸ਼ਣ ਅਤੇ ਜ਼ਿੰਦਗੀ ਵਿੱਚ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੁੜੀਆਂ ਨੂੰ 05 ਸਾਲ ਦੀ ਉਮਰ ਤੱਕ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਹਨਾਂ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬੋਝ ਨਾ ਸਮਝ ਕੇ ਲੜਕਿਆਂ ਵਾਂਗ ਪਿਆਰ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣ। ਇਸ ਮੌਕੇ ਤੇ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਨੀਰੂ ਸਿਆਲ, ਡਾ. ਓਮਕਾਰਬੀਰ ਸਿੰਘ, ਡਾ. ਹਰਲੀਨ ਕੌਰ, ਡਾ. ਗਗਨਦੀਪ ਕੌਰ, ਡਾ. ਯੋਗਿਤਾ, ਡਾ. ਮੀਨੂ, ਡਾ. ਤਰੁਨਦੀਪ ਕੌਰ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਡਾ. ਕਸੀਤਿਜ ਸੀਮਾ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਰਾਜਵਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ /ਕਰਮਚਾਰੀ ਅਤੇ ਆਮ ਲੋਕ ਹਾਜ਼ਰ ਸਨ।