ਸ੍ਰੀ ਫ਼ਤਹਿਗੜ੍ਹ ਸਾਹਿਬ/14 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਨੇ ਮਿਲ ਕੇ ਪਹਿਲਾਂ ਲੋਹੜੀ ਦੀ ਅੱਗ ਬਾਲੀ ਅਤੇ ਫਿਰ ਸੱਭਿਆਚਾਰਕ ਬੋਲੀਆਂ ਤੇ ਨੱਚ ਟੱਪ ਕੇ ਲੋਹੜੀ ਦੀ ਖ਼ੁਸ਼ੀ ਸਾਂਝੀ ਕੀਤੀ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਅਰਦਾਸ ਹੈ ਕਿ ਕਿ ਲੋਹੜੀ ਦਾ ਇਹ ਤਿਉਹਾਰ ਸਭਨਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ। ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਤਿਉਹਾਰ ਸਿਰਫ ਤਿਲ,ਮੂੰਗਫਲੀ ਅਤੇ ਰਿਉੜੀਆਂ ਤੱਕ ਹੀ ਸੀਮਤ ਨਹੀਂ ਹੈ ਸਗੋਂ ਪੰਜਾਬ ਵਿੱਚ ਲੋਹੜੀ ਦਾ ਇੱਕ ਲੰਮਾ ਇਤਿਹਾਸ ਹੈ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੇ ਸਟਾਫ ਨੂੰ ਲੋਹੜੀ ਦੇ ਤੋਹਫੇ ਵੀ ਦਿੱਤੇ ਗਏ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।