ਸ੍ਰੀ ਫ਼ਤਹਿਗੜ੍ਹ ਸਾਹਿਬ/14 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇ. ਡੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰ ਫ਼ਤਹਿਗੜ੍ਹ ਸਾਹਿਬ ਵਿਖੇ ਮਾਨਸਿਕ ਰੋਗਾਂ ਦੇ ਮਾਹਰ ਡਾ. ਸਨਪ੍ਰੀਤ ਕੌਰ ਦੀ ਅਗਵਾਈ ਵਿੱਚ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਰਲ ਕੇ ਸਮੂਹ ਸਟਾਫ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਡਾ. ਸਨਪ੍ਰੀਤ ਕੌਰ ਨੇ ਮਰੀਜ਼ਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਦੇਸ਼ ਤਿਉਹਾਰਾਂ/ਮੇਲਿਆਂ ਦਾ ਦੇਸ਼ ਹੈ , ਸਾਨੂੰ ਆਪਣੇ ਦੇਸ਼ ਵਿੱਚ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਇਹ ਤਿਉਹਾਰ ਰਲ ਮਿਲ ਕੇ ਮਨਾਉਣ ਨਾਲ ਸਾਨੂੰ ਮਾਨਸਿਕ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਆਪਣਿਆਂ ਦੇ ਪਿਆਰ ਨਾਲ ਵਿਅਕਤੀ ਗਲਤ ਰਸਤੇ ਤੇ ਜਾਣ ਤੋਂ ਬਚ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਸਮਾਜ ਵਿੱਚ ਲੜਕੀ ਅਤੇ ਲੜਕੇ ਦੇ ਵਿੱਚ ਭੇਦ ਭਾਵ ਨਹੀ ਕਰਨਾ ਚਾਹੀਦਾ ਸਗੋਂ ਲੜਕੀਆਂ ਨੂੰ ਸਮਾਜ ਵਿੱਚ ਲੜਕਿਆਂ ਦੇ ਬਰਾਬਰ ਦਾ ਦਰਜਾ ਦੇਣਾ ਚਾਹੀਦਾ ਹੈ ਕਿਉਂਕਿ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ । ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਹੀ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ । ਇਸ ਮੌਕੇ ਤੇ ਸਮੂਹ ਸਟਾਫ ਹਾਜਰ ਸੀ।