Thursday, February 27, 2025  

ਪੰਜਾਬ

ਵਿਧਾਇਕ ਦੇ ਭਰਾ ਵਿਰੁੱਧ ਪਰਚਾ ਦਰਜ ਕਰਵਾਉਣ ਲਈ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇਗੀ: ਧਾਰਨੀ

January 16, 2025

ਸ੍ਰੀ ਫ਼ਤਹਿਗੜ੍ਹ ਸਾਹਿਬ/16 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਦੇ ਦਾਅਵੇ ਕਰਨ ਵਾਲੀ ਪੰਜਾਬ ਦੀ ਮੌਜ਼ੂਦਾ ਸਰਕਾਰ ਦੇ ਰਾਜ ਵਿੱਚ ਅਮਨ ਕਾਨੂੰਨ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਲੋਕਾਂ ਨੂੰ ਇਨਸਾਫ ਦਿਵਾਉਣ ਵਾਲੇ ਵਕੀਲਾਂ ਨੂੰ ਵੀ ਖੁਦ ਇਨਸਾਫ ਲੈਣ ਲਈ ਸੜਕਾਂ 'ਤੇ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ।ਉਪਰੋਕਤ ਦਾਅਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਐਡਵੋਕੇਟ ਧਾਰਨੀ ਨੇ ਦੱਸਿਆ ਕਿ ਬੀਤੀ 21 ਦਸੰਬਰ ਨੂੰ ਅਮਲੋਹ ਵਿਖੇ ਪਈਆਂ ਨਗਰ ਕੌਂਸਲ ਦੀਆਂ ਵੋਟਾਂ ਦੌਰਾਨ ਵਿਧਾਇਕ ਦੇ ਭਰਾ ਵੱਲੋਂ ਉਨਾਂ ਦੇ ਇੱਕ ਵਕੀਲ ਸਾਥੀ ਨਾਲ ਧੱਕਾਮੁੱਕੀ ਕੀਤੀ ਗਈ ਸੀ।ਜਿਸ ਦੇ ਸਬੰਧ 'ਚ ਇਨਸਾਫ ਲੈਣ ਲਈ ਵਕੀਲ ਭਾਈਚਾਰੇ ਨੇ ਹੜਤਾਲਾਂ ਵੀ ਕੀਤੀਆਂ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤਾਂ ਕਰਕੇ ਵੀ ਮੰਗ ਕੀਤੀ ਕਿ ਉਨਾਂ ਦੇ ਵਕੀਲ ਸਾਥੀ ਨਾਲ ਕੀਤੀ ਗਈ ਇਸ ਵਧੀਕੀ ਲਈ ਜ਼ਿੰਮੇਵਾਰ ਵਿਧਾਇਕ ਦੇ ਭਰਾ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ ਪਰ ਇੰਨੇ ਦਿਨ ਬੀਤ ਜਾਣ 'ਤੇ ਵੀ ਉਕਤ ਮਾਮਲੇ 'ਚ ਬਣਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਵਕੀਲ ਭਾਈਚਾਰੇ ਅੰਦਰ ਤਿੱਖਾ ਰੋਸ ਪਾਇਆ ਜਾ ਰਿਹਾ ਹੈ।ਐਡਵੋਕੇਟ ਧਾਰਨੀ ਨੇ ਦੋਸ਼ ਲਗਾਏ ਕਿ ਇਨਸਾਫ ਦਿਵਾਉਣ ਦੀ ਬਜਾਏ ਸੀਨੀਅਰ ਅਧਿਕਾਰੀ ਮਾਮਲੇ 'ਚ ਰਾਜੀਨਾਮਾ ਕਰ ਲੈਣ ਲਈ ਦਬਾਅ ਪਾ ਰਹੇ ਹਨ।ਉਨਾਂ ਦੱਸਿਆ ਕਿ ਜਲਦ ਹੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇਗੀ ਜਿਸ ਵਿੱਚ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਇਸ ਮੌਕੇ ਉਨਾਂ ਨਾਲ ਵੱਡੀ ਗਿਣਤੀ 'ਚ ਬਾਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਟਰੈਫਿਕ ਪੁਲਿਸ ਗੁਰਦਾਸਪੁਰ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

ਟਰੈਫਿਕ ਪੁਲਿਸ ਗੁਰਦਾਸਪੁਰ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ