Thursday, February 27, 2025  

ਪੰਜਾਬ

ਸੰਗਤਪੁਰ ਸੋਢੀਆਂ ਵਿਖੇ ਲਗਾਈ ਗਈ ਦੋ ਰੋਜ਼ਾ ਜਿਲਾ ਪੱਧਰੀ ਵਿਗਿਆਨ ਪ੍ਰਦਰਸ਼ਨੀ

January 16, 2025
ਸ੍ਰੀ ਫ਼ਤਹਿਗੜ੍ਹ ਸਾਹਿਬ/16 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਅੱਠ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਉਦਘਾਟਨ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਨੋਡਲ ਅਫਸਰ ਤੇਜਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬਹੁਤ ਹੀ ਸਲਾਘਾਯੋਗ ਹੈ। ਉਹਨਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕਦਾ ਹੈ ਜਿਸ ਨਾਲ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਵੱਧਦੀ ਹੈ। ਇੱਥੇ ਹੀ ਬੱਸ ਨਹੀਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਜੈਕਟ ਬਣਾ ਕੇ ਸਾਇੰਸ ਸਬੰਧੀ ਜਾਣਕਾਰੀ ਮਿਲਦੀ ਹੈ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਨਾਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰੋਜੈਕਟ ਨੋਡਲ ਅਫਸਰ ਪੂਰਨ ਸਹਿਗਲ ਅਤੇ ਸਹਾਇਕ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਦੋ ਰੋਜਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਵਿੱਚ ਜ਼ਿਲ੍ਹੇ ਦੇ ਅੱਠ ਬਲਾਕਾਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੀਆਂ 56 ਟੀਮਾਂ ਹਨ, ਜਿਨਾਂ ਦੇ ਮੁਕਾਬਲੇ 16 ਜਨਵਰੀ ਨੂੰ ਕਰਵਾਏ ਗਏ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਤੱਕ ਦੀਆਂ 56 ਟੀਮਾਂ ਦੇ ਮੁਕਾਬਲੇ 17 ਜਨਵਰੀ ਨੂੰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਕੌਰ, ਸੁਨੀਤਾ ਰਾਣੀ, ਰੋਸ਼ਾ ਸਿੰਘ, ਹਰਮੀਤ ਬਾਜਵਾ, ਨੀਟੂ, ਗੁਲਸ਼ਨ ਕੁਮਾਰ, ਨਵਰੂਪ ਕੌਰ, ਕਮਲਵੀਰ ਕੌਰ, ਪੂਜਾ, ਸੁਨੀਤਾ, ਭਗਵੰਤ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਟਰੈਫਿਕ ਪੁਲਿਸ ਗੁਰਦਾਸਪੁਰ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

ਟਰੈਫਿਕ ਪੁਲਿਸ ਗੁਰਦਾਸਪੁਰ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ