Sunday, February 23, 2025  

ਰਾਜਨੀਤੀ

ਅਰਵਿੰਦ ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ, ਸਿਆਸਤਦਾਨ ਵਜੋਂ ਨਹੀਂ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਉਹ (ਭਾਜਪਾ) ਵੰਡਣ ਵਾਲੀ ਰਾਜਨੀਤੀ ਕਰਦੇ ਹਨ: ਮੁੱਖ ਮੰਤਰੀ ਮਾਨ

January 17, 2025

ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ 5 ਫਰਵਰੀ ਨੂੰ ਦਿੱਲੀ ਲਈ ਇਤਿਹਾਸਕ ਦਿਨ ਬਣਾਉਣ। ਮਾਨ ਨੇ ਕਿਹਾ, "ਦਿੱਲੀ ਇਤਿਹਾਸ ਲਿਖਣ ਲਈ ਤਿਆਰ ਹੈ। ਤੁਹਾਡੇ ਭਾਰੀ ਸਮਰਥਨ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਸ਼ਿਵ ਚਰਨ ਗੋਇਲ ਜੇਤੂ ਬਣ ਕੇ ਉਭਰਨਗੇ। ਉਹ ਤੁਹਾਡੇ ਵਿੱਚੋਂ ਇੱਕ ਹਨ ਅਤੇ ਤੁਹਾਡੀ ਸਮਸਿਆਵਾਂ ਨੂੰ ਸਮਝਦੇ ਹਨ।"

'ਆਪ' ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, "ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ ਹੈ, ਇੱਕ ਸਿਆਸਤਦਾਨ ਵਜੋਂ ਨਹੀਂ। ਉਨ੍ਹਾਂ ਦੀ ਅਗਵਾਈ ਵਿੱਚ, ਦਿੱਲੀ ਦੇ ਸਕੂਲ, ਹਸਪਤਾਲ ਅਤੇ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਬਦਲਾਅ ਆਇਆ ਹੈ। ਔਰਤਾਂ ਬੱਸਾਂ ਵਿੱਚ ਮੁਫਤ ਯਾਤਰਾ ਕਰਦੀਆਂ ਹਨ, ਅਤੇ ਆਮ ਲੋਕਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਮਿਲਦਾ ਹੈ। ਇਹ ਆਪ' ਦੀ ਕੰਮ ਦੀ ਰਾਜਨੀਤੀ ਨੂੰ ਦਰਸਾਉਂਦੀ ਹੈ।"

ਮਾਨ ਨੇ ਪੰਜਾਬ ਸਰਕਾਰ ਦਾ ਜਿਕਰ ਕਰਦੇ ਹੋਏ ਕਿਹਾ, "ਪੰਜਾਬ ਵਿੱਚ, 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। ਅਸੀਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿਤੀਆਂ। ਮੁਹੱਲਾ ਕਲੀਨਿਕ, ਅਤਿ-ਆਧੁਨਿਕ ਹਸਪਤਾਲ, ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ। ਇਹ ਸਭ ਦਰਸਾਉਂਦਾ ਹੈ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ।"

ਵਿਰੋਧੀ ਧਿਰ 'ਤੇ ਤਨਜ਼ ਕੱਸਦੇ ਹੋਏ ਮਾਨ ਨੇ ਟਿੱਪਣੀ ਕੀਤੀ, "ਭਾਜਪਾ ਨੂੰ ਹਰ ਜਗ੍ਹਾ 'ਅਬਕੀ ਬਾਰ....' ਵਰਗੇ ਨਾਅਰੇ ਲਗਾਉਣਾ ਪਸੰਦ ਹੈ, ਪਰ ਉਹ ਦਿੱਲੀ ਵਿੱਚ ਇਹ ਕਹਿਣ ਤੋਂ ਬਚਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇੱਥੇ ਉਨ੍ਹਾਂ ਲਈ ਕੋਈ ਮੌਕਾ ਨਹੀਂ ਹੈ। ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਣਾਈ ਰੱਖੇਗੀ - ਉਨ੍ਹਾਂ ਕੋਲ ਗੁਆਉਣ ਲਈ ਕੁਝ ਨਹੀਂ ਹੈ।"

ਉਨ੍ਹਾਂ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਭਲਾਈ ਯੋਜਨਾਵਾਂ ਨੂੰ "ਮੁਫ਼ਤ" ਕਹਿ ਰਹੀ ਹੈ ਜਦੋਂ ਕਿ ਹੁਣ ਆਪਣੇ ਮੈਨੀਫੈਸਟੋ ਵਿੱਚ ਨਕਦ ਲਾਭਾਂ ਦਾ ਵਾਅਦਾ ਕਰ ਰਹੀ ਹੈ। "ਜਦੋਂ ਕੇਜਰੀਵਾਲ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੇ ਹਨ, ਤਾਂ ਉਹ ਇਸਨੂੰ ਮੁਫ਼ਤ ਕਹਿੰਦੇ ਹਨ। ਪਰ ਜਦੋਂ ਭਾਜਪਾ ਅਜਿਹਾ ਕਰਦੀ ਹੈ, ਤਾਂ ਉਹ ਇਸਨੂੰ ਆਪਣਾ ਫਰਜ਼ ਕਹਿੰਦੇ ਹਨ। ਉਨ੍ਹਾਂ ਨੂੰ ਜੋ ਮਰਜ਼ੀ ਕਹਿਣ ਦਿਓ; ਸੱਚਾਈ ਇਹ ਹੈ ਕਿ 'ਆਪ' ਲੋਕਾਂ ਅਤੇ ਲੋਕ ਭਲਾਈ ਲਈ ਕੰਮ ਕਰਦੀ ਹੈ, ਨਿੱਜੀ ਲਾਭ ਲਈ ਨਹੀਂ।"

ਮਾਨ ਨੇ ਵੋਟਰਾਂ ਨੂੰ ਵੰਡ ਪਾਊ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਸਿਰਫ਼ ਆਮ ਆਦਮੀ ਪਾਰਟੀ ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜੀ ਹੈ। 5 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ ਆਪ ਨੂੰ ਜੇਤੂ ਬਣਾਓ।"

'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਨੇ ਮੋਤੀ ਨਗਰ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਵੀ ਸਮਰਥਨ ਲਈ ਧੰਨਵਾਦ ਵੀ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਯੋਜਨਾਵਾਂ ਲਈ ਲੇਆਉਟ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਯੋਜਨਾਵਾਂ ਲਈ ਲੇਆਉਟ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਪਾਣੀਪਤ ਨਗਰ ਨਿਗਮ ਦੀ ਵਾਰਡ ਵਾਇਜ ਵੋਟਰ ਸੂਚੀ ਦਾ ਹੋਇਆ ਆਖੀਰੀ ਪ੍ਰਕਾਸ਼ਨ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਪਾਣੀਪਤ ਨਗਰ ਨਿਗਮ ਦੀ ਵਾਰਡ ਵਾਇਜ ਵੋਟਰ ਸੂਚੀ ਦਾ ਹੋਇਆ ਆਖੀਰੀ ਪ੍ਰਕਾਸ਼ਨ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਗੁਰੂਗ੍ਰਾਮ: ਭਾਜਪਾ 24 ਫਰਵਰੀ ਨੂੰ ਨਗਰ ਨਿਗਮ ਚੋਣਾਂ ਲਈ 'ਸੰਕਲਪ ਪੱਤਰ' ਜਾਰੀ ਕਰੇਗੀ

ਗੁਰੂਗ੍ਰਾਮ: ਭਾਜਪਾ 24 ਫਰਵਰੀ ਨੂੰ ਨਗਰ ਨਿਗਮ ਚੋਣਾਂ ਲਈ 'ਸੰਕਲਪ ਪੱਤਰ' ਜਾਰੀ ਕਰੇਗੀ

ਔਰਤਾਂ ਨੂੰ ਜਲਦੀ ਤੋਂ ਜਲਦੀ 2,500 ਰੁਪਏ ਪ੍ਰਤੀ ਮਹੀਨਾ ਦਿਓ, ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ; ਵਿਰੋਧੀ ਧਿਰ ਨੇ ਗੁਪਤਾ ਨੂੰ ਸਹਿਯੋਗ ਦਾ ਭਰੋਸਾ ਦਿੱਤਾ

ਔਰਤਾਂ ਨੂੰ ਜਲਦੀ ਤੋਂ ਜਲਦੀ 2,500 ਰੁਪਏ ਪ੍ਰਤੀ ਮਹੀਨਾ ਦਿਓ, ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ; ਵਿਰੋਧੀ ਧਿਰ ਨੇ ਗੁਪਤਾ ਨੂੰ ਸਹਿਯੋਗ ਦਾ ਭਰੋਸਾ ਦਿੱਤਾ

ਯੂਪੀ ਬਜਟ ਦਿਸ਼ਾਹੀਣ, ਗੰਨਾ ਉਤਪਾਦਕ ਮੁਸ਼ਕਲਾਂ ਵਿੱਚ ਫਸੇ: ਅਖਿਲੇਸ਼ ਯਾਦਵ

ਯੂਪੀ ਬਜਟ ਦਿਸ਼ਾਹੀਣ, ਗੰਨਾ ਉਤਪਾਦਕ ਮੁਸ਼ਕਲਾਂ ਵਿੱਚ ਫਸੇ: ਅਖਿਲੇਸ਼ ਯਾਦਵ

ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਐਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ; ਪ੍ਰਧਾਨ ਮੰਤਰੀ ਮੋਦੀ ਨੇ ਸ਼ਿਰਕਤ ਕੀਤੀ

ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਐਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ; ਪ੍ਰਧਾਨ ਮੰਤਰੀ ਮੋਦੀ ਨੇ ਸ਼ਿਰਕਤ ਕੀਤੀ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਹਾਕੁੰਭ ਵਿਚ ਕੀਤਾ ਇਸ਼ਨਾਨ 

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਹਾਕੁੰਭ ਵਿਚ ਕੀਤਾ ਇਸ਼ਨਾਨ 

ਰਾਹੁਲ ਗਾਂਧੀ ਕੱਲ੍ਹ ਆਪਣੇ ਹਲਕੇ ਰਾਏਬਰੇਲੀ ਦਾ ਦੌਰਾ ਕਰਨਗੇ

ਰਾਹੁਲ ਗਾਂਧੀ ਕੱਲ੍ਹ ਆਪਣੇ ਹਲਕੇ ਰਾਏਬਰੇਲੀ ਦਾ ਦੌਰਾ ਕਰਨਗੇ

ਅਕਾਲੀ ਦਲ ਵੱਲੋਂ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਅਪੀਲ

ਅਕਾਲੀ ਦਲ ਵੱਲੋਂ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਅਪੀਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ