Sunday, February 23, 2025  

ਰਾਜਨੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ 'ਚ ਕੀਤੀ ਸ਼ਮੂਲੀਅਤ 

January 17, 2025

ਚੰਡੀਗੜ੍ਹ, 17 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਤਿਲਕ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਲਈ ਚੋਣ ਪ੍ਰਚਾਰ ਕੀਤਾ।  ਮਾਨ ਨੇ ਇੱਥੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਮਾਨ ਨੇ ਤਿਲਕ ਨਗਰ ਦੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰੇ।  ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਗਾਲ੍ਹਾਂ ਕੱਡਣ ਵਾਲਿਆਂ ਦੇ ਹੱਥਾਂ ਵਿੱਚ ਨਹੀਂ ਛੱਡਣੀ ਚਾਹੀਦੀ। ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਰਾਮਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਗਿਆ ਕਾਫਲਾ ਵਧਦਾ ਵਧਦਾ ਅੱਜ ਕਈ ਥਾਵਾਂ ’ਤੇ ਫੈਲ ਚੁੱਕਾ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਬਣੀ।  ਸਾਡੇ ਕੋਲ ਚੰਡੀਗੜ੍ਹ ਦਾ ਮੇਅਰ ਹੈ।  ਸਾਡੇ ਕੋਲ ਜਲੰਧਰ ਅਤੇ ਪਟਿਆਲਾ ਦੇ ਮੇਅਰ ਹਨ।   ਦਿੱਲੀ ਦੇ ਐਮ.ਸੀ.ਡੀ. ਵਿੱਚ ਆਪ ਹੈ।  ਸਾਡੇ ਕੋਲ ਗੁਜਰਾਤ ਵਿੱਚ ਪੰਜ ਵਿਧਾਇਕ, ਗੋਆ ਵਿੱਚ ਦੋ ਵਿਧਾਇਕ, ਪੰਜਾਬ ਦੇ ਤਿੰਨ ਲੋਕ ਸਭਾ ਮੈਂਬਰ, ਸੱਤ ਰਾਜ ਸਭਾ ਮੈਂਬਰ ਅਤੇ ਦਿਲੀ ਤੋਂ ਵੀ ਤਿੰਨ ਰਾਜ ਸਭਾ ਮੈਂਬਰ ਹਨ।  ਸਿਰਫ਼ 10 ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ।  ਇਹ ਵੱਡੀ ਗੱਲ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ।  ਅਸੀਂ ਸਕੂਲਾਂ, ਹਸਪਤਾਲਾਂ, ਸਿੱਖਿਆ ਅਤੇ ਦਵਾਈ ਬਾਰੇ ਗੱਲ ਕਰਦੇ ਹਾਂ।  ਦਿੱਲੀ ਵਿੱਚ ਜੋ ਵੀ ਕੰਮ ਹੋਇਆ ਹੈ, ਚਾਹੇ ਉਹ ਮੁਹੱਲਾ ਕਲੀਨਿਕ ਹੋਵੇ, ਸਰਕਾਰੀ ਹਸਪਤਾਲ ਹੋਵੇ ਜਾਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇ।  ਮੁਫਤ ਬਿਜਲੀ ਅਤੇ ਮੁਫਤ ਪਾਣੀ ਦੇਣ ਦਾ ਕੰਮ ਹੋਵੇ ਅਤੇ ਔਰਤਾਂ ਲਈ ਬੱਸ ਸਫਰ ਮੁਫਤ ਕਰਨ ਦਾ ਕੰਮ ਹੋਵੇ, ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਲਾਗੂ ਕੀਤੇ ਹਨ। 

ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ। ਹੁਣ ਤੱਕ ਅਸੀਂ ਪੰਜਾਬ ਵਿੱਚ 850 ਮੁਹੱਲਾ ਕਲੀਨਿਕ ਸਥਾਪਤ ਕਰ ਚੁੱਕੇ ਹਾਂ।  ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਪੰਜਾਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਹ ਵੀ ਬਿਨਾਂ ਕਿਸੇ ਰਿਸ਼ਵਤ ਦੇ।

ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਦਾ ਕੰਮ ਸਫਾਈ ਕਰਨਾ ਹੈ।  ਅਸੀਂ ਆਪਣੇ ਝਾੜੂ ਨਾਲ ਪੰਜਾਬ ਅਤੇ ਦਿੱਲੀ ਦਾ ਚਿੱਕੜ ਸਾਫ਼ ਕਰ ਦਿੱਤਾ ਹੈ, ਇਸ ਲਈ ਦੋਵਾਂ ਥਾਵਾਂ 'ਤੇ ਕਮਲ ਨਹੀਂ ਖਿੜ ਰਿਹਾ। ਭਾਜਪਾ ਦੇ ਪੰਜਾਬ ਅਤੇ ਦਿੱਲੀ ਦੋਵਾਂ 'ਚ ਸਿੰਗਲ ਡਿਜੀਟ ਦੇ ਵਿਧਾਇਕ ਹਨ।  ਇਸ ਵਾਰ ਵੀ ਅਜਿਹਾ ਹੀ ਹੋਣ ਜਾ ਰਿਹਾ ਹੈ।  ਭਾਜਪਾ ਵਾਲੇ ਵੀ ਜਾਣਦੇ ਹਨ ਕਿ ਦਿੱਲੀ ਵਿੱਚ ਉਨ੍ਹਾਂ ਦਾ ਕੁਝ ਨਹੀਂ ਹੋਣ ਵਾਲਾ ਹੈ।  ਇਸ ਦੇ ਨਾਲ ਹੀ ਕਾਂਗਰਸ ਇਸ ਵਾਰ ਵੀ ਜ਼ੀਰੋ 'ਤੇ ਰਹਿਣ ਵਾਲੀ ਹੈ। 

ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਆਮ ਆਦਮੀ ਪਾਰਟੀ ਤੋਂ ਗਾਰੰਟੀ ਸ਼ਬਦ ਚੋਰੀ ਕਰਨ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਮੈਨੀਫੈਸਟੋ ਕਹਿੰਦੇ ਸਨ, ਫਿਰ ਇਸ ਨੂੰ ਸੰਕਲਪ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ, ਉਹ ਇਸ ਨੂੰ ਮੈਨੀਫੈਸਟੋ ਵੀ ਕਹਿਣ ਲੱਗੇ ਹਨ, ਪਰ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਹੈ, ਇਹ ਲੋਕ ਗਾਰੰਟੀ ਵੀ ਕਹਿਣ ਲੱਗ ਪਏ ਹਨ। 

ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਸਨ ਕਿ ਕੇਜਰੀਵਾਲ ਮੁਫਤ ਰੇਵੜੀ ਵੰਡਦਾ ਹੈ। ਪਰ ਅੱਜ ਉਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਅਤੇ ਮੁਫ਼ਤ ਗੈਸ ਸਿਲੰਡਰ ਸਮੇਤ ਕਈ ਰੇਵੜੀਆਂ ਦਾ ਐਲਾਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਜਾਣਬੁੱਝ ਕੇ ‘ਆਪ’ ਆਗੂਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰ ਰਹੀ ਹੈ। ਸਾਡੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ।  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਕੇਜਰੀਵਾਲ ਨੂੰ ਜੇਲ 'ਚ ਬੰਦ ਕਰ ਲਵੋਗੇ ਪਰ ਕੀ ਉਨ੍ਹਾਂ ਦੀ ਸੋਚ ਨੂੰ ਜੇਲ 'ਚ ਰੱਖੋਗੇ?

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਯੋਜਨਾਵਾਂ ਲਈ ਲੇਆਉਟ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਯੋਜਨਾਵਾਂ ਲਈ ਲੇਆਉਟ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਪਾਣੀਪਤ ਨਗਰ ਨਿਗਮ ਦੀ ਵਾਰਡ ਵਾਇਜ ਵੋਟਰ ਸੂਚੀ ਦਾ ਹੋਇਆ ਆਖੀਰੀ ਪ੍ਰਕਾਸ਼ਨ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਪਾਣੀਪਤ ਨਗਰ ਨਿਗਮ ਦੀ ਵਾਰਡ ਵਾਇਜ ਵੋਟਰ ਸੂਚੀ ਦਾ ਹੋਇਆ ਆਖੀਰੀ ਪ੍ਰਕਾਸ਼ਨ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਗੁਰੂਗ੍ਰਾਮ: ਭਾਜਪਾ 24 ਫਰਵਰੀ ਨੂੰ ਨਗਰ ਨਿਗਮ ਚੋਣਾਂ ਲਈ 'ਸੰਕਲਪ ਪੱਤਰ' ਜਾਰੀ ਕਰੇਗੀ

ਗੁਰੂਗ੍ਰਾਮ: ਭਾਜਪਾ 24 ਫਰਵਰੀ ਨੂੰ ਨਗਰ ਨਿਗਮ ਚੋਣਾਂ ਲਈ 'ਸੰਕਲਪ ਪੱਤਰ' ਜਾਰੀ ਕਰੇਗੀ

ਔਰਤਾਂ ਨੂੰ ਜਲਦੀ ਤੋਂ ਜਲਦੀ 2,500 ਰੁਪਏ ਪ੍ਰਤੀ ਮਹੀਨਾ ਦਿਓ, ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ; ਵਿਰੋਧੀ ਧਿਰ ਨੇ ਗੁਪਤਾ ਨੂੰ ਸਹਿਯੋਗ ਦਾ ਭਰੋਸਾ ਦਿੱਤਾ

ਔਰਤਾਂ ਨੂੰ ਜਲਦੀ ਤੋਂ ਜਲਦੀ 2,500 ਰੁਪਏ ਪ੍ਰਤੀ ਮਹੀਨਾ ਦਿਓ, ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ; ਵਿਰੋਧੀ ਧਿਰ ਨੇ ਗੁਪਤਾ ਨੂੰ ਸਹਿਯੋਗ ਦਾ ਭਰੋਸਾ ਦਿੱਤਾ

ਯੂਪੀ ਬਜਟ ਦਿਸ਼ਾਹੀਣ, ਗੰਨਾ ਉਤਪਾਦਕ ਮੁਸ਼ਕਲਾਂ ਵਿੱਚ ਫਸੇ: ਅਖਿਲੇਸ਼ ਯਾਦਵ

ਯੂਪੀ ਬਜਟ ਦਿਸ਼ਾਹੀਣ, ਗੰਨਾ ਉਤਪਾਦਕ ਮੁਸ਼ਕਲਾਂ ਵਿੱਚ ਫਸੇ: ਅਖਿਲੇਸ਼ ਯਾਦਵ

ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਐਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ; ਪ੍ਰਧਾਨ ਮੰਤਰੀ ਮੋਦੀ ਨੇ ਸ਼ਿਰਕਤ ਕੀਤੀ

ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਐਨਡੀਏ ਦੇ ਮੁੱਖ ਮੰਤਰੀਆਂ ਦੀ ਮੀਟਿੰਗ; ਪ੍ਰਧਾਨ ਮੰਤਰੀ ਮੋਦੀ ਨੇ ਸ਼ਿਰਕਤ ਕੀਤੀ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਹਾਕੁੰਭ ਵਿਚ ਕੀਤਾ ਇਸ਼ਨਾਨ 

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਹਾਕੁੰਭ ਵਿਚ ਕੀਤਾ ਇਸ਼ਨਾਨ 

ਰਾਹੁਲ ਗਾਂਧੀ ਕੱਲ੍ਹ ਆਪਣੇ ਹਲਕੇ ਰਾਏਬਰੇਲੀ ਦਾ ਦੌਰਾ ਕਰਨਗੇ

ਰਾਹੁਲ ਗਾਂਧੀ ਕੱਲ੍ਹ ਆਪਣੇ ਹਲਕੇ ਰਾਏਬਰੇਲੀ ਦਾ ਦੌਰਾ ਕਰਨਗੇ

ਅਕਾਲੀ ਦਲ ਵੱਲੋਂ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਅਪੀਲ

ਅਕਾਲੀ ਦਲ ਵੱਲੋਂ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਰਹਿਣ ਦੀ ਅਪੀਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ