ਚੰਡੀਗੜ੍ਹ, 24 ਜਨਵਰੀ
ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ। ਪੰਜਾਬ ਸਰਕਾਰ ਨੇ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਾਏ। ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਵਿਚ 180 ਕੈਮਰੇ ਲਾਏ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ। ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ 31 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ। ਹੈੱਡਕੁਆਰਟਰ ਉਤੇ ਸੀਨੀਅਰ ਅਧਿਕਾਰੀ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਖੁਦ ਕਰਨਗੇ ਨਿਗਰਾਨੀ। ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਦੀ ਲਾਈਵ ਫ਼ੁਟੇਜ ਰਾਹੀਂ ਅਚਨਚੇਤ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਜਦੋਂ ਚਾਹੁਣ, ਕੈਮਰਿਆਂ ਰਾਹੀਂ ਮਾਲ ਦਫ਼ਤਰਾਂ ਦੀ ਕਰ ਸਕਣਗੇ ਚੈਕਿੰਗ।