ਸ੍ਰੀ ਫ਼ਤਹਿਗੜ੍ਹ ਸਾਹਿਬ/1 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਪੈਸ਼ਲ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਘਣਸ਼ਿਆਮ ਥੂਰੀ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਇੰਡੀਅਨ ਪਬਲਿਕ ਹੈਲਥ ਸਟੈਂਡਰਡ ਤਹਿਤ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾ ਜਿਵੇਂ ਲਕਸ਼ਿਆ, ਸੁਮਨ, ਮੁਸ਼ਕਾਨ ਆਦਿ ਰਿਵਿਊ ਕਰਨ ਲਈ ਵੀਡੀਓ ਕਾਨਫਰੰਸ ਕੀਤੀ।ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਹਨਾਂ ਸਮੂਹ ਸਿਵਲ ਸਰਜਨਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਨੈਸ਼ਨਲ ਕੁਆਲਿਟੀ ਐਸੋਰੈਂਸ਼ ਸਟੈਂਡਰਡ ਅਤੇ ਇੰਡੀਅਨ ਪਬਲਿਕ ਹੈਲਥ ਸਟੈਂਡਰਡ ਅਨੁਸਾਰ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਲਕਸ਼ਿਆ ਪ੍ਰੋਗਰਾਮ ਅਧੀਨ ਜਣੇਪਾ ਸੁਵਿਧਾਵਾਂ ਉਪਲਬਧ ਕਰਵਾਉਣ ਵਾਲੀਆਂ ਸੰਸਥਾਵਾਂ ਵਿੱਚ ਲੇਬਰ ਰੂਮ ਦੀ ਕੁਆਲਿਟੀ , ਸੁਮਨ ਪ੍ਰੋਗਰਾਮ ਤਹਿਤ ਸੁਰੱਖਿਅਤ ਮਾਤਰੀਤਵ ਅਸਵਾਸਨ ਅਧੀਨ ਨਿਰਧਾਰਿਤ ਮਾਪਦੰਡ ਅਤੇ ਮੁਸਕਾਨ ਅਧੀਨ ਨਵਜਾਤਾਂ ਲਈ ਨਿਰਧਾਰਤ ਮਾਪਦੰਡ ਤਹਿਤ ਵਿਸ਼ੇਸ਼ ਵਾਰਡ ਤਿਆਰ ਕਰਨ ਆਦਿ ਸਬੰਧੀ ਫੀਡਬੈਕ ਲਈ ਅਤੇ ਲੁੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮਿਸ਼ਨ ਡਾਇਰੈਕਟਰ ਨੂੰ ਜਾਣੂ ਕਰਵਾਇਆ ਕਿ ਉਹਨਾਂ ਦੇ ਜਿਲੇ ਵਿੱਚ ਨੈਸ਼ਨਲ ਕੁਆਲਿਟੀ ਐਸੋਰੈਂਸ ਸਟੈਂਡਰਡ, ਇੰਡੀਅਨ ਪਬਲਿਕ ਹੈਲਥ ਸਟੈਂਡਰਡ ਅਤੇ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਅਨੁਸਾਰ ਹੀ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਕੀਤੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ । ਉਨਾਂ ਮਿਸ਼ਨ ਡਾਇਰੈਕਟਰ ਨੂੰ ਭਰੋਸਾ ਦਿੱਤਾ ਕਿ ਮਰੀਜ਼ਾਂ ਦੀ ਸਹੂਲਤ ਲਈ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੀਟਿੰਗ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ , ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਗਗਨ ਥੰਮਨ ਵੀ ਹਾਜ਼ਰ ਸਨ।