ਸ੍ਰੀ ਫ਼ਤਹਿਗੜ੍ਹ ਸਾਹਿਬ/4 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਚੌਥੇ ਦਿਨ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਹੋਇਆ। ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਕੌਰ, ਡਾ. ਸਤਪਾਲ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਸਿੰਘ ਅਤੇ ਮਨਦੀਪ ਕੌਰ ਦੀ ਨਿਗਰਾਨੀ ਅਧੀਨ ਚੱਲ ਰਹੇ ਇਸ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਯੋਗਾ ਦੁਆਰਾ ਹੋਈ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਯੋਗ ਦੇ ਵੱਖ-ਵੱਖ ਆਸਣ ਕਰਵਾਏ। ਇਸ ਤੋਂ ਬਾਅਦ ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਕੁਲਵਿੰਦਰ ਸਿੰਘ ਉਚੇਚੇ ਤੌਰ ਤੇ ਪੁੱਜੇ। ਉਹਨਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਡੰਬਲ, ਖੇਡ ਕਿਟਾਂ ਤੇ ਹੋਰ ਬਹੁਤ ਸਾਰੀ ਖੇਡ ਸਮੱਗਰੀ ਵੀ ਦਾਨ ਕੀਤੀ।ਉਹਨਾਂ ਨੇ ਕਿਹਾ ਕਿ ਐਨ.ਐਸ.ਐਸ. ਇੱਕ ਸਮੁੰਦਰ ਹੈ, ਇਹ ਵਿਦਿਆਰਥੀਆਂ ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨਾ ਕੁ ਡੁੰਘਾਈ ਵਿੱਚ ਜਾ ਕੇ ਇਸ ਵਿਚਲਾ ਖਜ਼ਾਨਾ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਤੋਂ ਬਾਅਦ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਕਤਾ ਹਰਸੁਖ ਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਬੜੇ ਹੀ ਸੰਖੇਪ ਸ਼ਬਦਾਂ ਵਿੱਚ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ। ਉਹਨਾਂ ਨੇ ਕਿਹਾ ਕਿ ਐਨ.ਐਸ.ਐਸ. ਤੁਹਾਨੂੰ ਜ਼ਿੰਦਗੀ ਜਿਉਣ ਦਾ ਸਲੀਕਾ ਸਿਖਾਉਂਦਾ ਹੈ। ਇਸ ਦੇ ਨਾਲ ਹੀ ਉਹਨਾਂ ਇਹ ਵਿਸ਼ਵਾਸ ਦਵਾਇਆ ਕੀ ਉਹ ਕਾਲਜ ਦੀ ਰੈਨੋਵੇਸ਼ਨ ਕਰਵਾਉਣਗੇ ਅਤੇ ਨਾਲ ਹੀ ਕਾਲਜ ਦਾ ਖੇਡ ਗਰਾਊਂਡ ਵੀ ਪੂਰੀ ਤਰਾਂ ਤਿਆਰ ਕਰਵਾਉਣਗੇ। ਕਾਲਜ ਪ੍ਰਿੰਸੀਪਲ ਡਾ.ਵਨੀਤਾ ਗਰਗ ਨੇ ਉਹਨਾਂ ਦਾ ਇਸ ਗੱਲ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਹਨਾਂ ਦੇ ਨਾਲ ਆਪ ਦੇ ਨੌਜਵਾਨ ਆਗੂ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਬਿਕਰਮਜੀਤ ਸਿੰਘ ਵੀ ਆਏ ਜੋ ਹਰ ਸਮੇਂ ਕਾਲਜ ਦੀ ਬਿਹਤਰੀ ਲਈ ਕੰਮ ਕਰਦੇ ਹਨ। ਡਾ.ਜਸਬੀਰ ਸਿੰਘ ਨੇ ਦੋਨਾਂ ਹੀ ਬੁਲਾਰਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜਿੰਮੇਵਾਰੀ ਡਾ.ਦਵਿੰਦਰ ਸਿੰਘ ਨੇ ਨਿਭਾਈ। ਇਸ ਕੈਂਪ ਦੇ ਅਗਲੇ ਸੈਸ਼ਨ ਵਿੱਚ ਕਾਲਜ ਵੱਲੋਂ ਗੋਦ ਲਏ ਗਏ ਪਿੰਡ ਸੈਂਪਲਾਂ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਬੱਬੀ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਿੰਡ ਸੈਂਪਲਾ ਵਿਖੇ ਸਰਪੰਚ ਅਮਨਪ੍ਰੀਤ ਸਿੰਘ ਨੇ ਐਨ. ਐਸ. ਐਸ. ਦੀ ਸਮੁੱਚੀ ਟੀਮ ਅਤੇ ਵਲੰਟੀਅਰਜ਼ ਦਾ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉੱਥੇ ਵਿਦਿਆਰਥੀਆਂ ਵੱਲੋਂ ਪੌਦੇ ਲਗਾਏ ਗਏ ਅਤੇ ਟੈਂਕੀ ਦੀ ਸਫਾਈ ਕੀਤੀ ਗਈ। ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਸਰਪੰਚ ਅਮਨਪ੍ਰੀਤ ਸਿੰਘ ਨੇ ਐਨ.ਐਸ.ਐਸ.ਟੀਮ ਨੂੰ ਵਿਸ਼ਵਾਸ ਦਵਾਇਆ ਕਿ ਉਹ ਕਾਲਜ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।ਇਸ ਮੌਕੇ ਸਮੁੱਚੀ ਟੀਮ ਨੇ ਓਹਨਾਂ ਦਾ ਧੰਨਵਾਦ ਕੀਤਾ ।