ਚੰਡੀਗੜ੍ਹ, 4 ਫਰਵਰੀ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਮਹਾਕੁੰਭ ਪ੍ਰਯਾਗਰਾਜ ਦੇ ਲਈ ਮੀਡੀਆ ਪਰਸਨਸ ਦੀ 2 ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਮਾਕਨਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨੇ ਮੀਡੀਆ ਪਰਸਨਸ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਨਤਾ ਦੀ ਸਹੂਲਤ ਲਈ ਮਹਾਕੁੰਭ ਪ੍ਰਯਾਗਰਾਜ ਲਈ ਵਿਸ਼ੇਸ਼ ਬੱਸਾਂ ਚਲਾਈ ਜਾ ਰਹੀ ਹੈ।
ਊਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦੇ ਜਰਇਏ ਦੇਸ਼ ਦੇ ਮਹਤੱਵਪੂਰਣ ਤੀਰਥ ਸਥਾਨਾ ਦੇ ਦਰਸ਼ਨ ਕਰਾਏ ਜਾਂਦੇ ਹਨ। ਮਹਾਕੁੰਭ ਮੇਲੇ ਦੇ ਦਰਸ਼ਨ ਤੇ ਪਵਿੱਤ ਇਸ਼ਨਾਲ ਵਿਚ ਸ਼ਾਮਿਲ ਹੋਣ ਲਈ ਸੀਨੀਅਰ ਨਾਗਰਿਕਾਂ ਦੀ ਸਹੂਲਤ ਤਹਿਤ ਰਾਜ ਸਰਕਾਰ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦਾ ਵਿਸਤਾਰ ਕਰਦੇ ਹੋਏ ਮਹਾਕੁੰਭ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਹੈ। ਗਣਤੰਤਰ ਦਿਵਸ ਮੌਕੇ 'ਤੇ ਮਹਾਕੁੰਭ ਲਈ ਪਹਿਲੇ ਜੱਥੇ ਨੂੰ ਰਵਾਨਾ ਕੀਤਾ ਸੀ। ਇਸ ਯੋਜਨਾ ਤਹਿਤ ਪੂਰੇ ਸੂਬੇ ਤੋਂ ਹੁਣ ਤੱਕ ਵੱਡੀ ਗਿਣਤੀ ਵਿਚ ਯਾਤਰੀ ਅਯੋਧਿਆ ਸਮੇਤ ਹੋਰ ਤੀਰਥ ਸਥਾਨਾਂ ਦਾ ਦੌਰਾ ਕਰ ਚੁੱਕੇ ਹਨ।
ਵਰਨਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਈ ਜਾਂਦੀ ਹੈ ਜਿਨ੍ਹਾਂ ਦੀ ਪਰਵਿਾਰਕ ਸਾਲਾਨਾ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਘੱਟ ਹੁੰਦੀ ਹੈ। ਸ਼ਰਧਾਂਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸਰਲ ਪੋਰਟਲ 'ਤੇ ਰਜਿਸਟ੍ਰੇਸ਼ਣ ਕਰਵਾਉਣਾ ਜਰੂਰੀ ਹੈ। ਹਰਿਆਣਾ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਪਰਿਵਾਰਾਂ ਨੂੰ ਵੀ ਦੇਵਸਥਾਨਾਂ ਦੇ ਦਰਸ਼ਨ ਦਾ ਲਾਭ ਮਿਲੇ, ਇਸ ਨਾਲ ਪਵਿੱਤ ਕਾਰਜ ਕੋਈ ਨਹੀਂ ਹੈ।
ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੂਰੰਗ ਅਤੇ ਮੀਡੀਆ ਸਕੱਤਰ ਪ੍ਰਵੀਣ ਅੱਤਰੇ ਵੀ ਮੌਜੂਦ ਸਨ